
ਹੁਸ਼ਿਆਰਪੁਰ, 24 ਜੁਲਾਈ : ਥਾਣਾ ਮਾਹਿਲਪੁਰ ਦੀ ਪੁਲਿਸ ਨੇ ਨਜ਼ਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣੇਦਾਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਰਮਿੰਦਰ ਸਿੰਘ ਪੰਮਾ ਪੁੱਤਰ ਅਜੀਤ ਸਿੰਘ ਵਾਸੀ ਸੈਲਾ ਖੁਰਦ , ਜੋ ਕਿ ਸ਼ਰਾਬ ਵੇਚਣ ਦਾ ਆਦੀ ਹੈ, ਉਹ ਪਿੰਡ ਪੈਸਰਾ ਦੇ ਚੋਅ ਵਿਚ ਸਕੂਟਰੀ ’ਤੇ ਪਲਾਸਟਿਕ ਦੇ ਬੋਰਿਆਂ ਵਿਚ ਨਜ਼ਾਇਜ਼ ਸ਼ਰਾਬ ਲੈ ਕੇ ਖੜ੍ਹਾ ਹੈ। ਜਦੋਂ ਪੁਲਿਸ ਪਾਰਟੀ ਨੇ ਮਿਲੀ ਸੂਚਨਾ ਮੁਤਾਬਿਕ ਉਕਤ ਸਥਾਨ ’ਤੇ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਦੋਸ਼ੀ ਨੂੰ 72 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



