ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮੇਗਾ ਪੀਟੀਐੱਮ ਕਰਵਾਈ ਗਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮੇਗਾ ਪੀਟੀਐੱਮ ਕਰਵਾਈ ਗਈ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮੇਗਾ ਪੀਟੀਐੱਮ ਕਰਵਾਈ ਗਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਦਿਹਾਤੀ) ਦੇ ਵਿਧਾਇਕ ਐਡਵੋਕੇਟ ਰਜ਼ਨੀਸ਼ ਕੁਮਾਰ ਦਹੀਆ ਨੇ ਸ਼ਿਰਕਤ ਕੀਤੀ। ਇਸ ਪੀਟੀਐੱਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜਿਸ ਵਿੱਚ ਸਕੂਲ ਅਧਿਆਪਕਾਂ ਵੱਲੋਂ ਉਨ੍ਹਾਂ ਨਾਲ ਬੱਚਿਆਂ ਦੀ ਪੜ੍ਹਾਈ ਨਾਲ ਸਬੰਧਤ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਜਾਗਰੂਕ ਕੀਤਾ ਗਿਆ।ਇਸ ਪੀਟੀਐੱਮ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ। ਪਿੰਡ ਮਾਨਾ ਸਿੰਘ ਵਾਲਾ ਦੇ ਸਰਪੰਚ ਸੁਖਵਿੰਦਰ ਸਿੰਘ ਸੰਧੂ ਅਤੇ ਸਮੂਹ ਪੰਚਾਇਤ ਵੱਲੋਂ ਵੀ ਇਸ ਪੀਟੀਐੱਮ ਵਿੱਚ ਭਾਗ ਲਿਆ ਗਿਆ ਅਤੇ ਸਕੂਲ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਸਕੂਲ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਕਰਵਾਉਣ ਦੀ ਅਪੀਲ ਕੀਤੀ ਗਈ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਮੁਨੀਲਾ ਅਰੋੜਾ ਨੇ ਇਸ ਮੇਗਾ ਪੀਟੀਐੱਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਹਲਕਾ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਵਿੱਦਿਅਕ ਮੁਕਾਬਲਿਆਂ ਵਿੱਚ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਨ ’ਤੇ ਸਨਮਾਨਿਤ ਕੀਤਾ।ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਮਾਪਿਆਂ ਨੂੰ ਇਸ ਮੇਗਾ ਪੀਟੀਐੱਮ ਵਿੱਚ ਭਾਗ ਲੈਣ ਲਈ ਜੀ ਅਇਆਂ ਕਿਹਾ ਅਤੇ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਮਾਪਿਆਂ ਨਾਲ ਸਾਂਝਾ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਸਕੂਲ ਪਿ੍ਰੰਸੀਪਲ ਮੋਨਿਕਾ, ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸੰਧੂ ਅਤੇ ਐੱਸਐੱਮਸੀ ਚੇਅਰਮੈਨ ਗੁਰਪਾਲ ਸਿੰਘ ਵੱਲੋਂ ਰਜ਼ਨੀਸ਼ ਕੁਮਾਰ ਦਹੀਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਕੂਲ ਪਿ੍ਰੰਸੀਪਲ ਮੋਨਿਕਾ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।ਸਕੂਲ ਸਟਾਫ਼ ਦੀ ਮਿਹਨਤ ਸਦਕਾ ਇਹ ਮਾਪੇ–ਅਧਿਆਪਕ ਮਿਲਣੀ ਲੋਕਾਂ ਦੇ ਦਿਲਾਂ ਤੇ ਇੱਕ ਅਮਿੱਟ ਛਾਪ ਛੱਡ ਗਈ।



