
ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 8 ਗੱਟੂ ਚਾਈਨਿਜ਼ ਡੋਰ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਲੱਖਾ ਸਿੰਘ ਵਾਲਾ ਉਤਾੜ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਤਪਾਲ ਪੁੱਤਰ ਹਰਮੇਸ਼ ਲਾਲ ਵਾਸੀ ਪਿੰਡ ਬੇਟੂ ਕਦੀਮ ਚਾਈਨਿਜ਼ ਡੋਰ ਬਾਹਰੋਂ ਲਿਆ ਕੇ ਆਪਣੇ ਘਰ ਵਿਚ ਬਣਾਈ ਦੁਕਾਨ ’ਤੇ ਵੇਚਦਾ ਹੈ, ਜੋ ਇਹ ਸਰਕਾਰ ਵੱਲੋਂ ਚਾਈਨਿਜ਼ ਡੋਰ ਬੈਨ ਕੀਤੀ ਹੋਈ ਹੈ ਅਤੇ ਇਹ ਭਲੀ ਭਾਂਤ ਜਾਣਦਾ ਹੈ ਕਿ ਇਸ ਨਾਲ ਆਮ ਲੋਕਾਂ, ਜਾਨਵਰਾਂ ਅਤੇ ਪੰਛੀਆਂ ਦੀ ਜ਼ਿੰਦਗੀ ਨੂੰ ਖਤਰਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਕੋਲੋਂ 8 ਗੱਟੂ ਚਾਈਨਿਜ਼ ਡੋਰ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



