Punjab

80 ਕਿਲੋਗ੍ਰਾਮ ਭੁੱਕੀ ਸਮੇਤ ਟਰੱਕ ਡਰਾਈਵਰ ਕਾਬੂ

ਲੁਧਿਆਣਾ 11 ਜੂਨ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ  ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ  ਆਈ.ਪੀ.ਐਸ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮਗਲਰਾਂ ਖ਼ਿਲਾਫ਼ ਐਕਸ਼ਨ ਲੈਂਦੇ  ਹਰਪਾਲ ਸਿੰਘ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ  ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ  ਰਾਜੇਸ਼ ਕੁਮਾਰ ਸ਼ਰਮਾਂ  ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ INSP ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਪਾਰਟੀ  ਵਹੀਕਲਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਕੋਹਾੜਾ ਚੌਕ ਲੁਧਿਆਣਾ ਵਿਖੇ ਮੌਜੂਦ ਸੀ। ASI ਰਾਜ ਕੁਮਾਰ ਨੂੰ ਇਤਲਾਹ ਮਿਲੀ ਕਿ ਗੁਰਮੀਤ ਸਿੰਘ ਉਰਫ਼ ਸੋਨੂੰ ਪੁੱਤਰ ਬਖ਼ਸ਼ੀਸ਼ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਹੈ,ਜੋ ਬਾਹਰਲੀਆਂ ਸਟੇਟਾਂ ਤੋਂ ਆਪਣੇ ਟਰੱਕ ਮਾਰਕਾ ਟਾਟਾ ਰੰਗ ਚਿੱਟਾ ਨੀਲਾ ਨੰਬਰ PB11BR5633 ਦੇ ਕੈਬਨ ਵਿੱਚ ਭੁੱਕੀ ਚੂਰਾ ਪੋਸਤ ਲੁਕਾ-ਛਿਪਾਕੇ ਲਿਆਉਂਦਾ ਹੈ ਅਤੇ ਅੱਗੇ ਸਪਲਾਈ ਕਰਦਾ ਹੈ ਤੇ  ਹੁਣ ਵੀ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਲਈ ਕੇ.ਬੀ ਰਿਜ਼ਾਰਟ ਚੰਡੀਗੜ੍ਹ ਰੋਡ ਲੁਧਿਆਣਾ ਨੇੜੇ ਖ਼ਾਲੀ ਪਲਾਟ ਵਿੱਚ ਆਪਣੇ ਟਰੱਕ ਨੰਬਰ PB11BR5633 ਵਿੱਚ ਬੈਠਾ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ,ਜਿਸ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 81 ਮਿਤੀ 09.06.2025 ਅ/ਧ 15,25,29.61.85 NDPS ACT ਥਾਣਾ ਕੰਮ-ਕਲਾਂ ਲੁਧਿਆਣਾ ਦਰਜ ਰਜਿਸਟਰ ਕਰਕੇ ਦੋਸ਼ੀ ਗੁਰਮੀਤ ਸਿੰਘ ਉਰਫ਼ ਸੋਨੂੰ ਨੂੰ 80 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ ਟਰੱਕ ਸਮੇਤ ਗ੍ਰਿਫਤਾਰ ਕੀਤਾ ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਬਰਾਮਦ ਭੁੱਕੀ ਅਤੇ ਇਸਦੇ ਹੋਰ ਸਾਥੀਆਂ ਬਾਰੇ ਪੁੱਛ-ਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button