
ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 95 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਿਟੀ ਜ਼ੀਰਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕੱਚਾ ਬੰਡਾਲਾ ਪੁਰਾਣਾ ਰੋਡ ਜ਼ੀਰਾ ਪਾਸ ਪੁੱਜੀ ਤਾਂ ਇਕ ਨੌਜਵਾਨ ਰਿੰਕੂ ਕੁਮਾਰ ਉਰਫ ਰਿੰਕੂ ਪੁੱਤਰ ਗੇਜਾ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ 95 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



