Punjab

  • ਸੋਨੂੰ ਸੂਦ ਦੀ ਅੱਜ ਹੋਵੇਗੀ ਲੁਧਿਆਣਾ ਅਦਾਲਤ ’ਚ ਪੇਸ਼ੀ

    ਸੋਨੂੰ ਸੂਦ ਦੀ ਅੱਜ ਹੋਵੇਗੀ ਲੁਧਿਆਣਾ ਅਦਾਲਤ ’ਚ ਪੇਸ਼ੀ

    ਲੁਧਿਆਣਾ, 10 ਫਰਵਰੀ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਓਸ਼ੀਵਾਰਾ ਪੁਲਿਸ ਸਟੇਸ਼ਨ, ਅੰਧੇਰੀ ਵੈਸਟ, ਮੁੰਬਈ ਦੇ ਐਸ.ਐਚ.ਓ. ਨੂੰ ਸੋਨੂੰ ਸੂਦ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ…

    Read More »
  • ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਅੱਜ

    ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਅੱਜ

    ਅੰਮ੍ਰਿਤਸਰ, 10 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਬਾਰੇ ਭਾਵੇਂ ਪਿਛਲੇ ਦਿਨੀਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਇਹ ਸੂਚਨਾ ਦਿੱਤੀ ਗਈ ਸੀ ਕਿ ਇਸ ਵਿਚ ਸ਼੍ਰੋਮਣੀ ਕਮੇਟੀ…

    Read More »
  • ਪ੍ਰਯਾਗਰਾਜ ਪੁੱਜੇ ਰਾਸ਼ਟਰਪਤੀ

    ਪ੍ਰਯਾਗਰਾਜ ਪੁੱਜੇ ਰਾਸ਼ਟਰਪਤੀ

    ਲਖਨਊ, 10 ਫਰਵਰੀ– ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਕੁੰਭ ’ਚ ਡੁਬਕੀ ਲਗਾਉਣ ਲਈ ਪ੍ਰਯਾਗਰਾਜ ਪੁੱਜੇ। ਇਸ ਮੌਕੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ।

    Read More »
  • ਏਸ਼ੀਆ ਦੇ ਸਭ ਤੋਂ ਵੱਡੇ ਏਅਰ ਸ਼ੋਅ ਦਾ ਹੋਇਆ ਆਗਾਜ਼

    ਏਸ਼ੀਆ ਦੇ ਸਭ ਤੋਂ ਵੱਡੇ ਏਅਰ ਸ਼ੋਅ ਦਾ ਹੋਇਆ ਆਗਾਜ਼

    ਬੈਂਗਲੁਰੂ, 10 ਫਰਵਰੀ– ਏਸ਼ੀਆ ਦੇ ਸਭ ਤੋਂ ਵੱਡੇ ਏਅਰ ਸ਼ੋਅ ਵਿਚੋਂ ਇਕ, ਏਅਰੋ ਇੰਡੀਆ 2025, ਅੱਜ ਸ਼ੁਰੂ ਹੋਇਆ। ਇਹ ਸ਼ੋਅ 10 ਫਰਵਰੀ ਤੋਂ 14 ਫਰਵਰੀ ਤੱਕ ਬੈਂਗਲੁਰੂ ਦੇ ਯੇਲਹਾਂਕਾ ਏਅਰ ਫੋਰਸ ਸਟੇਸ਼ਨ ’ਤੇ ਚੱਲੇਗਾ। ਇਸ ਵਿਚ ਕਈ ਆਧੁਨਿਕ ਲੜਾਕੂ ਜਹਾਜ਼ ਅਤੇ ਡਰੋਨ ਤਕਨਾਲੋਜੀਆਂ ਦਿਖਾਈ ਦੇਣਗੀਆਂ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਰੋਸਪੇਸ ਅਤੇ ਰੱਖਿਆ ਪ੍ਰਦਰਸ਼ਨੀ ਦੇ 15ਵੇਂ ਐਡੀਸ਼ਨ ਦਾ ਉਦਘਾਟਨ ਕੀਤਾ।…

    Read More »
  • ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਫਿਰੋਜ਼ਪੁਰ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

    ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜਿਲਾ ਫਿਰੋਜ਼ਪੁਰ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

      ਫਿਰੋਜ਼ਪੁਰ, 9 ਫਰਵਰੀ (ਜਸਵਿੰਦਰ ਸਿੰਘ ਸੰਧੂ)- ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ, ਵਜੀਦਪੁਰ ਜਿਲਾ ਫਿਰੋਜ਼ਪੁਰ ਵਿਖੇ ਰੱਖੀ ਗਈ ਇਕੱਤਰਤਾ ਦੌਰਾਨ ਪਾਰਟੀ ਦੇ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋੰ ਮਾਤਾ ਬਲਵਿੰਦਰ…

    Read More »
  • ਮਾਮਲਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ; ਸਿੱਖਿਆ ਸਕੱਤਰ, ਡੀਪੀਆਈ ਅਤੇ ਡਾਇਰੈਕਟਰ ਨੂੰ ਨੋਟਿਸ ਜਾਰੀ

    ਮਾਮਲਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ; ਸਿੱਖਿਆ ਸਕੱਤਰ, ਡੀਪੀਆਈ ਅਤੇ ਡਾਇਰੈਕਟਰ ਨੂੰ ਨੋਟਿਸ ਜਾਰੀ

    ਐਸ.ਐਸ ਨਗਰ, 9 ਫਰਵਰੀ-ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਦੇ ਸਕੱਤਰ, ਡੀਪੀਆਈ ਐਲੀਮੈਂਟਰੀ ਅਤੇ ਭਰਤੀ ਬੋਰਡ ਦੇ ਡਾਇਰੈਕਟਰ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਈਟੀਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਵਕੀਲ ਅਭਿਸ਼ੇਕ ਪ੍ਰੇਮੀ ਵੱਲੋਂ ਕੱਢਿਆ ਗਿਆ ਹੈ। ਯੂਨੀਅਨ ਦੇ ਵਕੀਲ ਅਭਿਸ਼ੇਕ ਪ੍ਰੇਮੀ ਨੇ ਦੱਸਿਆ ਕਿ ਈਟੀਟੀ…

    Read More »
  • ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦੇ ਹਾਂ, ਇਕ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ - ਆਤਿਸ਼ੀ

    ਲੋਕਾਂ ਦੇ ਫਤਵੇ ਨੂੰ ਸਵੀਕਾਰ ਕਰਦੇ ਹਾਂ, ਇਕ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ – ਆਤਿਸ਼ੀ

    ਨਵੀਂ ਦਿੱਲੀ, 9 ਫਰਵਰੀ – ਆਪ’ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਕਹਿਣਾ ਹੈ, “ਇਸ ਵੇਲੇ ਵਿਸ਼ਲੇਸ਼ਣ ਚੱਲ ਰਿਹਾ ਹੈ ਕਿ ‘ਆਪ’ ਕਿਉਂ ਹਾਰੀ, ਪਰ ਇਹ ਦਿੱਲੀ ਦੇ ਲੋਕਾਂ ਦਾ ਫਤਵਾ ਹੈ, ਅਸੀਂ ਫਤਵੇ ਦਾ ਸਤਿਕਾਰ ਕਰਦੇ ਹਾਂ। ਇਹ ਚੋਣ ਇੰਨੀ ਗੁੰਡਾਗਰਦੀ ਨਾਲ ਕਰਵਾਈ ਗਈ ਸੀ, ਦਿੱਲੀ ਦੇ ਇਤਿਹਾਸ ਵਿਚ ਅਜਿਹੀ ਚੋਣ ਕਦੇ ਨਹੀਂ ਹੋਈ ਹੋਵੇਗੀ। ਜਿੱਥੇ…

    Read More »
  • ਹਾਦਸੇ ਦੌਰਾਨ ਹਰੀਕੇ ਪੱਤਣ ਨਿਵਾਸੀ ਮਾਸਟਰ ਗੁਰਪ੍ਰੀਤ ਸਿੰਘ ਦੀ ਮੌਤ, ਕਸਬੇ ਚ ਸੋਗ ਦੀ ਲਹਿਰ

    ਹਾਦਸੇ ਦੌਰਾਨ ਹਰੀਕੇ ਪੱਤਣ ਨਿਵਾਸੀ ਮਾਸਟਰ ਗੁਰਪ੍ਰੀਤ ਸਿੰਘ ਦੀ ਮੌਤ, ਕਸਬੇ ਚ ਸੋਗ ਦੀ ਲਹਿਰ

    ਹਰੀਕੇ ਪੱਤਣ (ਫ਼ਿਰੋਜ਼ਪੁਰ), 9 ਫਰਵਰੀ– ਕਸਬਾ ਹਰੀਕੇ ਪੱਤਣ ਦੇ ਨਜ਼ਦੀਕੀ ਪਿੰਡ ਸਭਰਾ ਵਿਖੇ ਘਰ ਵਿਚ ਚੱਲ ਰਹੇ ਸਮਾਗਮ ਦੌਰਾਨ ਛੱਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਕਸਬਾ ਹਰੀਕੇ ਪੱਤਣ ਦੇ ਨੌਜਵਾਨ ਮਾਸਟਰ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਦੁਖਦਾਈ ਖ਼ਬਰ ਦਾ ਜਿਵੇਂ ਹੀ ਪਤਾ ਲੱਗਾ ਕਸਬਾ ਹਰੀਕੇ ਪੱਤਣ ਵਿਚ ਸੋਗ ਦੀ ਲਹਿਰ ਦੌੜ ਗਈ। ਮਾਸਟਰ ਗੁਰਪ੍ਰੀਤ ਸਿੰਘ (40…

    Read More »
  • ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

    ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

    ਇੰਫਾਲ, 9 ਫਰਵਰੀ – ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਫਾਲ ਦੇ ਰਾਜ ਭਵਨ ਵਿਖੇ ਐਨ ਬੀਰੇਨ ਸਿੰਘ ਨੇ ਰਾਜਪਾਲ ਅਜੈ ਕੁਮਾਰ ਭੱਲਾ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੱਤਰ ਸੌਂਪਿਆ।

    Read More »
  • ਛੱਤੀਸਗੜ੍ਹ : ਮੁੱਖ ਮੰਤਰੀ ਵਿਸ਼ਨੂੰ ਦਿਓ ਸਾਈ ਨੇ 31 ਨਕਸਲੀ ਢੇਰ ਕਰਨ ਲਈ ਸੁਰੱਖਿਆ ਕਰਮਚਾਰੀਆਂ ਨੂੰ ਦਿੱਤੀ ਵਧਾਈ

    ਛੱਤੀਸਗੜ੍ਹ : ਮੁੱਖ ਮੰਤਰੀ ਵਿਸ਼ਨੂੰ ਦਿਓ ਸਾਈ ਨੇ 31 ਨਕਸਲੀ ਢੇਰ ਕਰਨ ਲਈ ਸੁਰੱਖਿਆ ਕਰਮਚਾਰੀਆਂ ਨੂੰ ਦਿੱਤੀ ਵਧਾਈ

    ਰਾਏਪੁਰ (ਛੱਤੀਸਗੜ੍ਹ), 9 ਫਰਵਰੀ – ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦਿਓ ਸਾਈ ਨੇ ਬੀਜਾਪੁਰ ਜ਼ਿਲ੍ਹੇ ਦੇ ਇੰਦਰਾਵਤੀ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ਵਿਚ ਮਾਓਵਾਦੀਆਂ ਵਿਰੁੱਧ ਇਕ ਵੱਡੇ ਆਪ੍ਰੇਸ਼ਨ ਵਿਚ 31 ਨਕਸਲੀਆਂ ਨੂੰ ਢੇਰ ਕਰਨ ਲਈ ਸੁਰੱਖਿਆ ਕਰਮਚਾਰੀਆਂ ਨੂੰ ਵਧਾਈ ਦਿੱਤੀ।

    Read More »
Back to top button