Punjab
-
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 7 ਫਰਵਰੀ- ਨੇੜਲੇ ਪਿੰਡ ਮਾਡਲ ਟਾਊਨ ਨੰਬਰ-2 ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪਤੀ-ਪਤਨੀ ਵਲੋਂ ਖੁਦਕੁਸ਼ੀ ਕਰ ਲੈਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਚਾਰ ਕੁ ਏਕੜ ਦਾ ਮਾਲਕ ਸੀ, ਜਿਸ ਕਾਰਨ ਪਰਿਵਾਰ ਆਰਥਿਕ ਤੰਗੀ…
Read More » -
ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕਾਰਵਾਈ ਦੀ ਮੰਗ
ਅੰਮ੍ਰਿਤਸਰ, 7 ਫਰਵਰੀ- ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਇਮਾਨ ਸਿੰਘ ਮਾਣ ਦੀ ਅਗਵਾਈ ਵਿਚ ਅਕਾਲੀ ਆਗੂਆਂ ਦੇ ਇਕ ਵਫਦ ਵਲੋਂ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਮੰਗ ਪੱਤਰ ਦੇ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਕੁੰਭ ਮੇਲੇ ਵਿਚ ਹਿੱਸਾ ਲੈਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਖਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ…
Read More » -
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫ਼ਰੰਟ ਵਲੋਂ ਰੋਸ ਮੁਜ਼ਾਹਰਾ
ਫ਼ਾਜ਼ਿਲਕਾ, 7 ਫਰਵਰੀ– ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਪੰਜਾਬ ਇਕਾਈ ਦੇ ਸੱਦੇ ’ਤੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਫਾਜ਼ਿਲਕਾ ਸਰਕਾਰੀ ਪੈਨਸ਼ਨਰ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਫਾਜ਼ਿਲਕਾ ਦੇ ਸਥਾਨਕ ਡੀ.ਸੀ. ਦਫ਼ਤਰ ਦੇ ਸਾਹਮਣੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਾਜ਼ਿਲਕਾ ਵਲੋਂ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਵਲੋਂ ਆਪਣੀਆਂ ਮੰਗਾਂ ਨਾ ਮੰਨਣ ’ਤੇ ਉਨ੍ਹਾਂ ਵਲੋਂ ਆਪਣੇ 11 ਸਾਥੀਆਂ ਨੂੰ ਭੁੱਖ…
Read More » -
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 6 ਫਰਵਰੀ (ਬਾਲ ਕਿਸ਼ਨ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ’ਤੇ,…
Read More » -
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਭਰ ਦੇ ਸੂਬਾ ਪੱਧਰ ਅਤੇ ਕੌਮੀ ਪੱਧਰ ’ਤੇ ਮੱਲਾਂ ਮਾਰਨ ਵਾਲੇ 200 ਖਿਡਾਰੀਆਂ ਅਤੇ 70 ਕੋਚਾਂ ਦਾ ਸਨਮਾਨ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਪੋਰਟਸ ਸ਼ਾਖਾ ਵੱਲੋਂ ਸੂਬਾ ਪੱਧਰ ਅਤੇ ਰਾਸ਼ਟਰ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਪ੍ਰਭਾਵਸ਼ਾਲੀ ਸਮਾਗਮ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ- ਕਮ-ਪ੍ਰਧਾਨ ਜ਼ਿਲ੍ਹਾ ਸਕੂਲਜ਼ ਟੂਰਨਾਮੈਂਟ ਕਮੇਟੀ ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ)…
Read More » -
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਜਲਾਲ ਵਾਲਾ ਦੇ ਕਿਸਾਨਾਂ ਦੀ ਕਮੇਟੀ ਦਾ ਗਠਨ
ਫਿਰੋਜ਼ਪੁਰ 6 ਫਰਵਰੀ (ਬਾਲ ਕਿਸ਼ਨ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਜਲਾਲ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਮਮਦੋਟ ਦੇ ਆਗੂ ਵਿਕਰਮ ਬਾਰੇਕੇ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਲ ਹੋਏ।ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਪਿੰਡ ਕਮੇਟੀ ਦਾ ਗਠਨ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਬਲਾਕ ਆਗੂ…
Read More » -
ਫਿਰੋਜ਼ਪੁਰ ਡਿਵੀਜ਼ਨ ਦੇ 19 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਕੀਤਾ ਸਨਮਾਨਿਤ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ): ਉੱਤਰ ਰੇਲਵੇ ਦੇ ਪਿ੍ਰੰਸੀਪਲ ਚੀਫ਼ ਕਮਰਸ਼ੀਅਲ ਮੈਨੇਜਰ, ਓਮ ਪ੍ਰਕਾਸ਼ ਨੇ ਦਿੱਲੀ ਹੈੱਡਕੁਆਰਟਰ ਅਤੇ ਉੱਤਰੀ ਰੇਲਵੇ ਦੇ ਪੰਜ ਡਿਵੀਜ਼ਨਾਂ (ਦਿੱਲੀ, ਲਖਨਊ, ਮੁਰਾਦਾਬਾਦ, ਅੰਬਾਲਾ ਅਤੇ ਫਿਰੋਜ਼ਪੁਰ) ਦੇ ਕੁੱਲ 226 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਲ 2023-2024 ਦੌਰਾਨ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ‘‘ਸ਼ਾਨਦਾਰ ਸੇਵਾ ਪੁਰਸਕਾਰ’’ ਨਾਲ ਸਨਮਾਨਿਤ ਕੀਤਾ। ਫਿਰੋਜ਼ਪੁਰ ਡਿਵੀਜ਼ਨ ਦੇ 19 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ…
Read More » -
ਘਰ ’ਚੋਂ ਮੋਟਰਸਾਈਕਲ ਅਤੇ ਮੋਬਾਇਲ ਫੋਨ ਚੋਰੀ ਕਰਨ ਵਾਲੇ ਦੋ ਗ੍ਰਿਫਤਾਰ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰੂੜ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਮੋਟਰਸਾਈਕਲ ਅਤੇ ਮੋਬਾਇਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਥਾਣਾ ਮੱਲਾਂਵਾਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 305, 331 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਮਰੂੜ ਨੇ ਦੱਸਿਆ ਕਿ ਮਿਤੀ…
Read More » -
ਰੇਤਾ ਦੀਆਂ ਭਰੀਆਂ 6 ਟਰੈਕਟਰ ਟਰਾਲੀਆਂ ਅਤੇ 1 ਪੋਕਲਾਇਨ ਮਸ਼ੀਨ ਬਰਾਮਦ, ਮਾਮਲਾ ਦਰਜ
ਫਿਰੋਜ਼ਪੁਰ 6 ਫਰਵਰੀ (ਬਾਲ ਕਿਸ਼ਨ)- ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਕਬਰ ਵੱਛਾ ਵਿਖੇ ਰੇਤਾ ਦੀਆਂ ਭਰੀਆਂ 6 ਟਰੈਕਟਰ ਟਰਾਲੀਆਂ ਬਰਾਮਦ ਕਰਕੇ ਥਾਣਾ ਘੱਲਖੁੁਰਦ ਪੁਲਿਸ ਨੇ 6 ਬਾਏ ਨੇਮ ਵਿਅਕਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 303 (2), ਬੀਐੱਨਐੱਸ 21 ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ…
Read More » -
ਮਾਂ ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 7 ਨਾਮਜ਼ਦ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ): ਮਮਦੋਟ ਦੇ ਅਧੀਨ ਆਉਂਦੇ ਪਿੰਡ ਖੁੰਦਰ ਹਿਠਾੜ ਵਿਖੇ ਮਾਂ ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ 7 ਲੋਕਾਂ ਖਿਲਾਫ 115 (2), 118 (1), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਉਰਫ ਸ਼ਿੰਦਰ ਸਿੰਘ ਵਾਸੀ ਖੁੰਦਰ ਹਿਠਾੜ ਨੇ ਦੱਸਿਆ ਕਿ…
Read More »