Punjab
-
ਗੁਰਦੁਆਰਾ ਸਾਹਿਬ ’ਚੋਂ ਦਰਸ਼ਨੀ ਭੇਟਾ 500 ਰੁਪਏ ਚੋਰੀ, ਮਾਮਲਾ ਦਰਜ
ਫਿਰੋਜ਼ਪੁਰ 6 ਫਰਵਰੀ (ਬਾਲ ਕਿਸ਼ਨ)- ਆਰਿਫ ਕੇ ਅਧੀਨ ਆਉਂਦੇ ਪਿੰਡ ਸਿੱਧੂ ਦੇ ਗੁਰਦੁਆਰਾ ਸਾਹਿਬ ’ਚੋਂ ਅਣਪਛਾਤੇ ਵਿਅਕਤੀ ਵੱਲੋਂ ਦਰਸ਼ਨੀ ਭੇਟਾ 500 ਰੁਪਏ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਆਰਿਫ ਕੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ 331 (4), 305 (ਏ) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਰਸ਼ਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ…
Read More » -
ਵਿਅਕਤੀ ਦੇ ਭਾਣਜੇ ਦੀ ਕੁੱਟਮਾਰ ਕਰਕੇ ਪਿਸਟਲ ਨਾਲ ਕੀਤੇ ਹਵਾਈ ਫਾਇਰ, ਮਾਮਲਾ ਦਰਜ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- : ਫਿਰੋਜ਼ਪੁਰ ਸ਼ਹਿਰ ਅੰਮ੍ਰਿਤਸਰੀ ਗੇਟ ਵਿਖੇ ਇਕ ਵਿਅਕਤੀ ਦੇ ਭਾਣਜੇ ਦੀ ਕੁੱਟਮਾਰ ਕਰਕੇ ਪਿਸਟਲ ਨਾਲ ਹਵਾਈ ਫਾਇਰ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ ਅਤੇ ਇਕ ਅਣਪਛਾਤੇ ਲੜਕੇ ਖਿਲਾਫ 115 (2), 25, 191 (3), 190 ਬੀਐੱਨਐੱਸ, ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ…
Read More » -
ਐਕਟਿਵਾ ਚੋਰੀ, ਮਾਮਲਾ ਦਰਜ
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਸਿਟੀ ਪ੍ਰੀਤਮ ਨਗਰ ਵਿਖੇ ਇਕ ਲੜਕੇ ਦੀ ਐਕਟਿਵਾ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਊ ਬੇਦੀ ਕਾਲੌਨੀ ਫੇਸ-2 ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ…
Read More » -
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸ਼ਾਹਕੋਟ ਨਗਰ ਪੰਚਾਇਤ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ
ਸ਼ਾਹਕੋਟ, 6 ਫ਼ਰਵਰੀ– ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ 2 ਵਾਰ ਮੁਲਤਵੀ ਹੋਣ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਅੱਜ ਚੋਣ ਮੁਕੰਮਲ ਹੋ ਗਈ। 13 ‘ਚੋਂ 9 ਸੀਟਾਂ ਜਿੱਤਣ ਵਾਲੀ ਕਾਂਗਰਸ ਵਲੋਂ ਅੱਜ ਗੁਲਜ਼ਾਰ ਸਿੰਘ ਥਿੰਦ ਨੂੰ ਪ੍ਰਧਾਨ ਜਦਕਿ ਕੁਲਜੀਤ ਰਾਣੀ ਨੂੰ ਉਪ ਪ੍ਰਧਾਨ ਚੁਣ ਲਿਆ ਗਿਆ। ਜ਼ਿਕਰਯੋਗ ਹੈ ਕਿ ਇਹ ਚੋਣ ਹਾਕਮ ਧਿਰ ਦੇ ਦਬਾਅ ਹੇਠ…
Read More » -
ਪਿੰਡ ਚੰਦਭਾਨ ‘ਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲੇ 38 ਵਿਅਕਤੀ ਗ੍ਰਿਫਤਾਰ
ਜੈਤੋ (ਫਰੀਦਕੋਟ), 6 ਫਰਵਰੀ- ਪੰਜਾਬ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਅਤੇ ਡਾ. ਪ੍ਰਗਿਆ ਜੈਨ ਫਰੀਦਕੋਟ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿਚ ਪਿੰਡ ਚੰਦਭਾਨ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ…
Read More » -
ਅਮਰੀਕਾ ‘ਚੋਂ ਹੱਥ ਕੜੀਆਂ ਲਗਾ ਕੇ ਭਾਰਤੀਆਂ ਨੂੰ ਭੇਜਣਾ ਗਲਤ ਵਤੀਰਾ – ਸਾਂਸਦ ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ, 6 ਫਰਵਰੀ–ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਮਰੀਕਾ ‘ਚੋਂ ਹੱਥ ਕੜੀਆਂ ਲਗਾ ਕੇ ਭਾਰਤ ਲਿਆਂਦੇ ਨਾਗਰਿਕਾਂ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਉਤਾਰਨਾ ਬਹੁਤ ਗਲਤ ਵਿਵਹਾਰ ਹੈ, ਇਸ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਸਖਤ ਐਕਸ਼ਨ ਲੈਣਾ ਚਾਹੀਦਾ ਹੈ, ਜਿਸ ਤਰ੍ਹਾਂ ਉਨ੍ਹਾਂ ਨੌਜਵਾਨਾਂ ਨੂੰ ਇਥੇ ਭੇਜਿਆ, ਉਹ ਕੋਈ ਕ੍ਰੀਮੀਨਲ ਨਹੀਂ ਸੀ।
Read More » -
ਅਮਰੀਕਾ ਨੇ ਨਾਗਰਿਕਾਂ ਨੂੰ ਡਿਪੋਰਟ ਕਰਕੇ ਸਾਡੇ ਦੇਸ਼ ਦਾ ਕੀਤਾ ਅਪਮਾਨ- ਖਹਿਰਾ
ਨਡਾਲਾ (ਕਪੂਰਥਲਾ), 6 ਫਰਵਰੀ- ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਆਖਿਆ ਹੈ ਕਿ ਇਹ ਅਮਰੀਕਾ ਵਲੋਂ ਭਾਰਤੀਆਂ ਨੂੰ ਦੇਸ਼ ਵਿਚੋਂ ਡਿਪੋਰਟ ਨਹੀਂ ਕੀਤਾ ਸਗੋਂ ਸਾਡੇ ਦੇਸ਼ ਦਾ ਅਪਮਾਨ ਕੀਤਾ ਹੈ। ਕੀ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਨਾਗਰਿਕਾਂ ਨਾਲ ਹੁੰਦੇ ਅਣਮਨੁੱਖੀ ਸਲੂਕ ਨੂੰ ਰੋਕਣ ਲਈ ਕੁਝ ਕਰਨਗੇ ?
Read More » -
ਗੁਲਜ਼ਾਰ ਸਿੰਘ ਥਿੰਦ ਬਣੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ
ਸ਼ਾਹਕੋਟ, 6 ਫਰਵਰੀ – ਸ਼ਾਹਕੋਟ ਨਗਰ ਪੰਚਾਇਤ ਦੀਆਂ ਚੋਣਾਂ ’ਚ 13 ਵਾਰਡਾਂ ’ਚੋਂ ਕਾਂਗਰਸ ਪਾਰਟੀ ਦੇ 9 ਉਮੀਦਵਾਰਾਂ ਨੂੰ ਜਿੱਤ ਮਿਲਣ ਤੋਂ ਬਾਅਦ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ 2 ਵਾਰ ਸਮਾਂ ਨਿਸ਼ਚਿਤ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਕਰਕੇ ਮੁਲਤਵੀ ਹੁੰਦੀ ਰਹੀ। ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਹਾਈਕੋਰਟ ਦਾ ਸਹਾਰਾ ਲੈਣ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ…
Read More » -
ਸਾਰੇ ਦੇਸ਼ਾਂ ਦਾ ਫਰਜ਼ ਹੈ, ਉਹ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ – ਵਿਦੇਸ਼ ਮੰਤਰੀ ਐਸ ਜੈਸ਼ੰਕਰ
ਨਵੀਂ ਦਿੱਲੀ, 6 ਫਰਵਰੀ–ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ‘ਤੇ ਰਾਜ ਸਭਾ ਵਿਚ ਬੋਲਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਇਹ ਸਾਰੇ ਦੇਸ਼ਾਂ ਦਾ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਜੇਕਰ ਉਹ ਵਿਦੇਸ਼ਾਂ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪਾਏ ਜਾਂਦੇ ਹਨ।
Read More » -
ਲੋਕ ਸਭਾ ‘ਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ ਕੱਲ੍ਹ ਤੱਕ ਮੁਲਤਵੀ
ਨਵੀਂ ਦਿੱਲੀ, 6 ਫਰਵਰੀ–ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਦੇ ਬਿਆਨ ਮਗਰੋਂ ਲੋਕ ਸਭਾ ਵਿਚ ਇਤਰਾਜ਼ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ 7 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ।
Read More »