Punjab
-
ਮਾਮਲਾ ਦੋ ਨੌਜਵਾਨ ਤੋਂ ਲੱਖਾਂ ਦੀ ਠੱਗੀ ਮਾਰਨ ਦਾ, ਟ੍ਰੈਵਲ ਏਜੰਟਾਂ ’ਤੇ ਮਾਮਲਾ ਦਰਜ
ਅੰਮ੍ਰਿਤਸਰ, 19 ਜਨਵਰੀ– ਕੁਝ ਸਮਾਂ ਪਹਿਲਾਂ ਟ੍ਰੈਵਲ ਏਜੰਟਾਂ ਨੇ ਦੋ ਨੌਜਵਾਨਾਂ ਨੂੰ ਵਿਦੇਸ਼ ’ਚ ਨੌਕਰੀ ਦਿਵਾਉਣ ਦਾ ਲਾਰਾ ਲਾ ਕੇ ਉਨ੍ਹਾਂ ਤੋਂ 29.97 ਲੱਖ ਰੁਪਏ ਦੀ ਠੱਗੀ ਮਾਰੀ ਸੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬਿਆਸ ਥਾਣੇ ਦੀ ਪੁਲਿਸ ਨੇ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੀਐੱਸਪੀ ਅਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ…
Read More » -
ਜਲੰਧਰ ‘ਚ ਗੈਂਗਸਟਰ ਦਾ ਐਨਕਾਊਂਟਰ, ਚਾਰ ਪਿਸਤੌਲ ਤੇ 100 ਗ੍ਰਾਮ ਹੈਰੋਇਨ ਬਰਾਮਦ
ਜਲੰਧਰ, 19 ਜਨਵਰੀ– ਬੀਤੇ ਦਿਨੀਂ ਜਦੋਂ ਇੱਕ ਗੈਂਗਸਟਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਤੇ ਉਸ ਕੋਲੋਂ ਕੀਤੀ ਗਈ ਪੁੱਛਗਿਛ ਤੋਂ ਬਾਅਦ ਪੁਲਿਸ ਪਾਰਟੀ ਉਸ ਕੋਲੋਂ ਹਥਿਆਰਾਂ ਦੀ ਬਰਾਮਦਗੀ ਕਰਨ ਲਈ ਗਈ ਤਾਂ ਰਿਕਵਰੀ ਆਪਰੇਸ਼ਨ ਦੌਰਾਨ ਗੈਂਗਸਟਰ ਵੱਲੋਂ ਗੋਲੀ ਚਲਾਨ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ। ਗੈਂਗਸਟਰ ਖਿਲਾਫ਼ ਜ਼ਬਰਦਸਤੀ, ਡਕੈਤੀ ਦੇ ਕੇਸ, ਨਸ਼ੀਲੇ ਪਦਾਰਥਾਂ ਅਤੇ…
Read More » -
ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 19 ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਮੁੱਖ ਸਕੱਤਰ ਮੰਨਣ ਨੇ ਲਿਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ…
Read More » -
ਡੱਲੇਵਾਲ ਦਾ ਇਲਾਜ ਸ਼ੁਰੂ, 121 ਕਿਸਾਨਾਂ ਨੇ ਖ਼ਤਮ ਕੀਤਾ ਮਰਨ ਵਰਤ, ਕੋਟੜਾ ਨੇ ਕਿਹਾ- ਇਹ ਜਿੱਤ ਵੱਲ ਪਹਿਲਾ ਕਦਮ ਪਰ ਅੰਦੋਲਨ ਜਾਰੀ ਰਹੇਗਾ
ਖਨੋਰੀ, 19 ਜਨਵਰੀ– ਕੇਂਦਰ ਸਰਕਾਰ ਨਾਲ 14 ਫਰਵਰੀ ਨੂੰ ਹੋਈ ਮੀਟਿੰਗ ਦੇ ਮਿਲੇ ਪ੍ਰਸਤਾਵ ਤੋਂ ਬਾਅਦ ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ, ਉੱਥੇ ਹੀ ਐਤਵਾਰ ਨੂੰ 111 ਕਿਸਾਨਾਂ ਨੇ ਪੰਜਵੇਂ ਤੇ ਹਰਿਆਣਾ ਦੇ 10 ਕਿਸਾਨਾਂ ਨੇ ਤੀਜੇ ਦਿਨ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਸਭ ਤੋਂ ਪਹਿਲਾਂ ਚਾਹ ਪੀਤੀ।…
Read More » -
ਮਹਾਕੁੰਭ ਮੇਲਾ ਖੇਤਰ ‘ਚ ਭਿਆਨਕ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ, ਕਈ ਟੈਂਟ ਸੜ ਕੇ ਸੁਆਹ
ਪ੍ਰਯਾਗਰਾਜ, 19 ਜਾਨਵਰੀ– ਪ੍ਰਯਾਗਰਾਜ ‘ਚ ਮਹਾਕੁੰਭ ਨਗਰ ਦੇ ਸੈਕਟਰ 19 ‘ਚ ਐਤਵਾਰ ਦੁਪਹਿਰ ਅੱਗ ਲੱਗਣ ਤੋਂ ਬਾਅਦ ਹਫੜਾ–ਦਫੜੀ ਮਚ ਗਈ। ਅੱਗ ਲੱਗਣ ਕਾਰਨ ਸਿਲੰਡਰ ਫਟ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਟੀਵੀ ‘ਤੇ ਦਿਖਾਈਆਂ ਗਈਆਂ ਤਸਵੀਰਾਂ ‘ਚ ਦੇਖਿਆ ਗਿਆ ਕਿ 20 ਤੋਂ 25 ਝੋਪੜੀਆਂ ਤੇ ਟੈਂਟ ਸੜ ਗਏ ਹਨ। ਸ਼ੁਰੂਆਤੀ ਜਾਣਕਾਰੀ ਮਿਲੀ ਹੈ ਕਿ ਅੱਗ ‘ਚ…
Read More » -
ਡ੍ਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੀ ਖੇਪ ਬਰਾਮਦ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 19 ਜਾਨਵਰੀ– ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿਖੇ ਸਾਬਕਾ ਸਰਪੰਚ ਦੇ ਖੇਤਾਂ ਵਿਚ ਡ੍ਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਅੱਧਾ ਕਿੱਲੋ ਤੋਂ ਵੱਧ ਹੈਰੋਇਨ ਦੇ ਉਕਤ ਪੈਕੇਟ ਨੂੰ ਥਾਣਾ ਖਾਲੜਾ ਦੀ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਖੇਪ ਮੰਗਵਾਉਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰ…
Read More » -
ਪਿੰਡ ਸੰਘਲ ਸੋਹਲ ‘ਚ ਕਰੰਟ ਲੱਗਣ ਨਾਲ ਔਰਤ ਦੀ ਮੌਤ
ਜਲੰਧਰ, 19 ਜਨਵਰੀ–ਪਿੰਡ ਸੰਘਲ ਸੋਹਲ ਵਿਚ ਵੈਸਟ ਵਨ ਕੰਪਨੀ ਨੇੜੇ ਪ੍ਰਵਾਸੀਆਂ ਦੇ ਕੁਆਰਟਰ ਵਿਚ ਰਹਿੰਦੀ ਇਕ ਔਰਤ ਹਾਈ ਟੈਂਸ਼ਨ ਤਾਰਾਂ ਦੀ ਲਪੇਟ ਵਿਚ ਆ ਗਈ, ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰੀਤੀ ਪਤਨੀ ਪ੍ਰਮੋਦ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜੋ ਆਪਣੀ ਭੈਣ ਅਤੇ ਭਰਜਾਈ ਨੂੰ ਮਿਲਣ ਜਲੰਧਰ ਆਈ ਹੋਈ ਸੀ। ਪ੍ਰੀਤੀ ਪਿਛਲੇ…
Read More » -
ਪਿਸਤੌਲ ਦੀ ਨੋਕ ‘ਤੇ ਸੁਨਿਆਰੇ ਕੋਲੋਂ 13 ਤੋਲੇ ਸੋਨਾ, 6 ਕਿਲੋ ਚਾਂਦੀ ਤੇ 50,000 ਨਕਦੀ ਦੀ ਲੁੱਟ
ਅਜਨਾਲਾ (ਅੰਮ੍ਰਿਤਸਰ), 19 ਜਨਵਰੀ– ਅਜਨਾਲਾ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਉਤੇ ਅੱਜ ਦਿਨ-ਦਿਹਾੜੇ ਦੋ ਕਾਰ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਉਤੇ ਇਕ ਸੁਨਿਆਰੇ ਦੀ ਦੁਕਾਨ (ਦੀਪਕ ਜਿਉਲਰਜ) ਵਿਚੋਂ 13 ਤੋਲੇ ਸੋਨਾ, 6 ਕਿਲੋ ਚਾਂਦੀ ਅਤੇ 50,000 ਨਕਦੀ ਲੁੱਟ ਕੇ ਫਰਾਰ ਹੋ ਗਏI ਲੁੱਟ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਸਤਪਾਲ ਸਿੰਘ ਵਲੋਂ ਮੌਕੇ ਉਤੇ ਪਹੁੰਚ ਕੇ…
Read More » -
ਅਣਪਛਾਤਿਆਂ ਨੇ ਵਿਅਕਤੀ ਨੂੰ ਮਾਰੀ ਗੋਲੀ, ਪੀ.ਜੀ.ਆਈ. ਦਾਖਲ
ਰਾਜਪੁਰਾ (ਪਟਿਆਲਾ), 19 ਜਨਵਰੀ- ਰਾਜਪੁਰਾ ਨੇੜਲੇ ਪਿੰਡ ਨਲਾਸ ਵਾਸੀ ਪ੍ਰਗਟ ਪੁਰੀ ਆਪਣੀ ਡਿਊਟੀ ਤੋਂ ਘਰ ਨੂੰ ਵਾਪਸ ਆ ਰਿਹਾ ਸੀ, ਰਾਹ ਵਿਚ ਉਸ ‘ਤੇ ਕੁਝ ਵਿਅਕਤੀਆਂ ਨੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੋਲੀਆਂ ਲੱਗਣ ਕਾਰਨ ਪ੍ਰਗਟ ਪੁਰੀ ਫੱਟੜ ਹੋ ਗਿਆ, ਉਸ ਨੂੰ ਪੀ.ਜੀ.ਆਈ. ਦਾਖਲ ਕੀਤਾ ਗਿਆ। ਜਿਥੇ ਉਹ ਜ਼ੇਰੇ ਇਲਾਜ ਹੈ। ਥਾਣਾ ਸਦਰ ਮੁਖੀ ਕ੍ਰਿਪਾਲ ਸਿੰਘ ਮੋਹੀ ਨੇ ਕਿਹਾ ਕਿ…
Read More » -
ਸੜਕ ਹਾਦਸੇ ‘ਚ 2 ਦੀ ਮੌਤ, ਕਈ ਜ਼ਖ਼ਮੀ
ਫਾਜ਼ਿਲਕਾ, 19 ਜਨਵਰੀ- ਫ਼ਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਪਿਕਅੱਪ ਗੱਡੀ ਅਤੇ ਘੋੜੇ ਟਰਾਲੇ ਵਿਚਕਾਰ ਭਿਆਨਕ ਟੱਕਰ ਵਿਚ ਦੋ ਦੀ ਮੌਤ ਹੋ ਗਈ ਅਤੇ 8 ਲੋਕ ਹਾਦਸੇ ਵਿਚ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਜਦੋਂਕਿ ਕਈ ਲੋਕ ਇਸ ਹਾਦਸੇ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ। ਜਿਥੇ ਦੋ…
Read More »