
ਸ੍ਰੀਨਗਰ, 24 ਫਰਵਰੀ- ਦਿੱਲੀ ਵਿਧਾਨ ਸਭਾ ਵਿਚ ਪੇਸ਼ ਕੀਤੀ ਜਾਣ ਵਾਲੀ ਕੈਗ ਰਿਪੋਰਟ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਜਿਸ ਵਿਅਕਤੀ ਦੀ ਰਾਜਨੀਤੀ ਕੈਗ ਰਿਪੋਰਟ ਦੇ ਆਧਾਰ ’ਤੇ ਸ਼ੁਰੂ ਹੋਈ ਸੀ, ਉਹ ਅਰਵਿੰਦ ਕੇਜਰੀਵਾਲ ਹਨ ਅਤੇ ਪਾਰਟੀ ਨੂੰ ‘ਆਪ’ ਕਿਹਾ ਜਾਂਦਾ ਹੈ। ਉਹ ਹਮੇਸ਼ਾ ਜਵਾਬਦੇਹੀ ਤੋਂ ਬਚਦੇ ਹਨ। ਜਨਤਾ ਨੇ ਉਨ੍ਹਾਂ ਨੂੰ ਹੁਣ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਹੁਣ, ਇਹ ਭਾਜਪਾ ਦੀ ਜ਼ਿੰਮੇਵਾਰੀ ਹੈ ਕਿ ਉਹ ਕੈਗ ਰਿਪੋਰਟ ਨੂੰ ਵਿਧਾਨ ਸਭਾ ਵਿਚ ਪੇਸ਼ ਕਰੇ ਅਤੇ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਨੂੰ ਦੇਸ਼ ਦੇ ਸਾਹਮਣੇ ਬੇਨਕਾਬ ਕਰੇ।



