
ਅੰਮ੍ਰਿਤਸਰ, 24 ਫਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਤਮਸਤਕ ਹੋਣ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਨਤਮਸਤਕ ਹੋਣ ਸਮੇਂ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਹ ਜਿੰਨੀ ਵਾਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚਦੇ ਹਨ, ਹਰ ਵਾਰ ਉਨ੍ਹਾਂ ਨੂੰ ਇੱਕ ਨਵਾਂ ਤੇ ਵੱਖਰੀ ਸੇਧ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਾ ਇੱਕ ਪਿੰਡ ਮੂਦਲ ਵੀ ਗੋਦ ਲਿਆ ਹੈ, ਜਦੋਂ ਅਗਲੀ ਵਾਰ ਉਹ ਅੰਮ੍ਰਿਤਸਰ ਆਉਂਣਗੇ ਤੇ ਉਸ ਪਿੰਡ ਵਿਚ ਜਰੂਰ ਹੋ ਕੇ ਜਾਣਗੇ।



