Punjab

ਪਿਛਲੇ ਦਹਾਕੇ ‘ਚ ਖੇਤੀ ਖੇਤਰ ਦਾ ਤੇਜ਼ੀ ਨਾਲ ਵਿਕਾਸ ਹੋਇਆ : ਕੇਂਦਰੀ ਮੰਤਰੀ ਪੁਰੀ

ਅੰਮ੍ਰਿਤਸਰ, 25 ਫਰਵਰੀ- ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਦਹਾਕੇ ਦੌਰਾਨ ਦੇਸ਼ ਦੇ ਖੇਤੀ ਖੇਤਰ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਹੁਣ ਤੱਕ ਲਗਭਗ 3.5 ਲੱਖ ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੀ ਹੈ। ਇਸ ਲੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਦੀ 19ਵੀਂ ਕਿਸ਼ਤ ਵਜੋਂ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 22,000 ਕਰੋੜ ਰੁਪਏ ਤੋਂ ਵੱਧ ਟ੍ਰਾਂਸਫਰ ਕੀਤੇ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਸ ਦੇਸ਼ ਵਿਆਪੀ ਪ੍ਰੋਗਰਾਮ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਪ੍ਰਬੰਧਕਾਂ ਨੇ ਮੰਤਰੀ ਹਰਦੀਪ ਸਿੰਘ ਪੁਰੀ ਦਾ ਸ਼ਾਨਦਾਰ ਸਵਾਗਤ ਕੀਤਾ।

Related Articles

Leave a Reply

Your email address will not be published. Required fields are marked *

Back to top button