Punjab

ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਮੁੱਦੇ ’ਤੇ ਲੋਕ ਸਭਾ ਸਪੀਕਰ ਵਲੋਂ ਕਮੇਟੀ ਦਾ ਗਠਨ

ਚੰਡੀਗੜ੍ਹ, 25 ਫਰਵਰੀ- ਭਾਰਤ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ਤੋਂ ਗੈਰ ਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਵਲੋਂ ਸਦਨ ਵਿਚ ਸ਼ਾਮਿਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗਣ ਲਈ ਪਟੀਸ਼ਨ ਦਾਇਰ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਅਸਾਮ ਵਿਚ ਨਜ਼ਰਬੰਦ ਹੈ। ਅੰਮ੍ਰਿਤਸਪਾਲ ਦੇ ਵਕੀਲ ਨੇ ਕਿਹਾ ਕਿ ਉਸ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ ਪਰ ਅਜੇ ਤੱਕ ਇਸ ਬਾਰੇ ਕਿਸੇ ਫੈਸਲੇ ਬਾਰੇ ਸੂਚਿਤ ਨਹੀਂ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਸੀ ਕਿ ਉਸ ਨੂੰ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Related Articles

Leave a Reply

Your email address will not be published. Required fields are marked *

Back to top button