National

ਕੁੱਤਿਆਂ ਦੀਆਂ ਖ਼ਤਰਨਾਕ ਪ੍ਰਜਾਤੀਆਂ ਲਈ ਸਰਕਾਰ ਬਣਾ ਰਹੀ ਹੈ ਪਾਲਿਸੀ, ਡਾ. ਰਵਜੋਤ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਅਵਾਰਾ ਕੁੱਤਿਆਂ ਸਬੰਧੀ ਪ੍ਰਸਤਾਵ ਦਾ ਦਿੱਤਾ ਉੱਤਰ

ਚੰਡੀਗੜ੍ਹ, 26 ਫਰਵਰੀ- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਹਮਲਿਆਂ ਸਬੰਧੀ ਧਿਆਨ ਦਿਵਾਊ ਪ੍ਰਸਤਾਵ ਦਾ ਉੱਤਰ ਦਿੰਦੇ ਹੋਏ ਕਿਹਾ ਕਿ ਇਹ ਸਮੱਸਿਆ ਸਮੁੱਚੇ ਰਾਜ ਦੀ ਸਮੱਸਿਆ ਹੈ। ਸਮੱਸਿਆ ਨੂੰ ਨਜਿਠਣ ਸਬੰਧੀ ਸ਼ਹਿਰੀ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਹਾਊਸ ਦੇ ਸਨਮੁੱਖ ਪੇਸ ਕਰਦਿਆਂ ਉਹਨਾਂ ਕਿਹਾ ਕਿ ਇਹ ਠੀਕ ਹੈ ਕਿ ਰਾਜ ਅੰਦਰ ਅਵਾਰਾ ਕੁੱਤਿਆਂ ਦੀ ਅਬਾਦੀ ਵਧਣ ਕਰਕੇ ਕੁੱਤਿਆਂ ਵੱਲੋਂ ਆਮ ਪਬਲਿਕ ਨੂੰ ਵੱਢਣ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਸ ਗੰਭੀਰ ਸਮੱਸਿਆ ਸਬੰਧੀ ਵਿਭਾਗ ਸੁਚੇਤ ਹੈ ਅਤੇ ਇਸ ਸਬੰਧੀ ਰਾਜ ਦੀਆਂ ਸਮੂਹ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਇਸ ਸਮੱਸਿਆ ਨੂੰ ਨਜਿੱਠਣ ਲਈ ਉਨ੍ਹਾਂ ਨੂੰ ਖਾਸ ਉਪਰਾਲੇ ਕਰਨ ਲਈ ਲਗਾਤਾਰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਨਜਿੱਠਣ ਲਈ ਢੁੱਕਵਾ ਹੱਲ ਇਹ ਹੈ ਕਿ ਇਨ੍ਹਾਂ ਦੀ ਨਸਬੰਦੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਦੀ ਸੰਖਿਆ ਨੂੰ ਕੰਟਰੋਲ ਵਿਚ ਕੀਤਾ ਜਾ ਸਕੇ। ਐਨੀਮਲ ਬਰਥ ਕੰਟਰੋਲ ਰੂਲਜ਼ 2023 ਤਹਿਤ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਈ ਜਾਂਦੀ ਹੈ, ਮਾਹਰਾਂ ਦੀ ਰਾਏ ਅਨੁਸਾਰ ਜਦੋਂ ਵੀ ਕਿਸੇ ਕੁੱਤੇ ਦੀ ਨਸਬੰਦੀ ਕੀਤੀ ਜਾਂਦੀ ਹੈ ਤਾਂ ਉਸ ਦੇ ਹਮਲਾਵਰ ਹੋਣ ਵਿਚ ਕਮੀ ਆਉਂਦੀ ਹੈ ਅਤੇ ਜਿਸ ਨਾਲ ਕੁੱਤਿਆਂ ਵੱਲੋਂ ਵੱਢਣ ਦੀਆਂ ਘਟਨਾਵਾਂ ਵਿਚ ਵੀ ਕਮੀ ਹੁੰਦੀ ਹੈ। ਸਥਾਨਕ ਸਰਕਾਰ ਵਿਭਾਗ ਵੱਲੋਂ ਅਵਾਰਾ ਜਾਨਵਰਾਂ ਦੀ ਰਜਿਸਟ੍ਰੇਸ਼ਨ, ਪ੍ਰੋਪਰ ਕੰਟਰੋਲ ਅਤੇ ਅਵਾਰਾ ਜਾਨਵਰਾਂ ਦੇ ਅਟੈਕ ਦੇ ਵਿਕਟਮਜ ਨੂੰ ਕੰਪਨਸੇਸ਼ਨ ਦੇਣ ਲਈ ਮਾਡਲ ਬਾਈਲਾਜ ਨੋਟੀਫਿਕੇਸ਼ਨ 12-10-2020 ਰਾਹੀਂ ਜਾਰੀ ਕੀਤੇ ਗਏ ਹਨ। ਸਥਾਨਕ ਸਰਕਾਰ ਵਿਭਾਗ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਨਾਲ ਮਿਲ ਕੇ ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਰਾਜ ਪੱਧਰ ’ਤੇ ਦੀ ਪੰਜਾਬ ਕੰਪਨਸੇਸ਼ਨ ਟੂ ਦੀ ਵਿਕਟਿਮਸ ਆਫ ਐਨੀਮਲ ਅਟੈਕ ਐਂਡ ਐਕਸੀਡੈਂਟ ਪਾਲਸੀ 2023 ਤਿਆਰ ਕੀਤੀ ਗਈ ਹੈ। ਇਸ ਪਾਲਿਸੀ ਤਹਿਤ ਅਵਾਰਾ ਪਸ਼ੂਆਂ ਕਾਰਨ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਸਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਉਪਬੰਧ ਹੈ ਅਤੇ ਜੇਕਰ ਕੋਈ ਵਿਅਕਤੀ ਸਥਾਈ ਤੌਰ ਤੇ ਅਪਾਹਜ ਹੋ ਜਾਂਦਾ ਹੈ ਤਾਂ ਉਸ ਨੂੰ 2 ਲੱਖ ਤੱਕ ਦਾ ਮੁਆਵਜਾ ਦੇਣ ਦਾ ਉਪਬੰਧ ਹੈ।

Related Articles

Leave a Reply

Your email address will not be published. Required fields are marked *

Back to top button