
ਗੁਰਦਾਸਪੁਰ, 27 ਫਰਵਰੀ- ਪੁਰਾਣਾ ਸ਼ਾਲਾ ਥਾਣੇ ਦੀ ਪੁਲਿਸ ਨੇ ਟਰੱਕ ਡਰਾਈਵਰ ਨੂੰ ਅਫੀਮ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਜਗਦੀਸ਼ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੇਮ ਨਹਿਰ ਨੇੜੇ ਪਹੁੰਚਣ ਤੇ ਸੂਚਨਾ ਮਿਲੀ ਕਿ ਮੁਲਜ਼ਮ ਗੁਰਜੀਤ ਸਿੰਘ ਉਰਫ ਕਾਲਾ, ਜੋ ਕਿ ਨਵਾਂ ਨੌਸ਼ਹਿਰਾ ਦਾ ਰਹਿਣ ਵਾਲਾ ਹੈ, ਕਲਕੱਤਾ ਵੱਲ ਡਰਾਈਵਰ ਵਜੋਂ ਕੰਮ ਕਰਦਾ ਹੈ ਅਤੇ ਬਾਹਰੋਂ ਨਸ਼ੀਲੇ ਪਦਾਰਥ ਲਿਆਉਂਦਾ ਹੈ ਅਤੇ ਵੇਚਦਾ ਹੈ। ਸੂਚਨਾ ਮਿਲਣ ਤੇ ਪੁਲਿਸ ਪਾਰਟੀ ਨੇ ਮੁਲਜ਼ਮ ਦੇ ਘਰ ਛਾਪਾ ਮਾਰਿਆ ਅਤੇ ਉਸਨੂੰ 100 ਗ੍ਰਾਮ ਅਫੀਮ, 450 ਗ੍ਰਾਮ ਭੁੱਕੀ ਅਤੇ 3 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।



