
ਗੁਰਦਾਸਪੁਰ, 27 ਫਰਵਰੀ- ਤਿੱਬੜ ਥਾਣੇ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸਆਈ ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੂਚਨਾ ਦੇ ਆਧਾਰ ਤੇ ਮੁਲਜ਼ਮ ਸੁਰਜੀਤ ਮਸੀਹ ਵਾਸੀ ਬਾਜੇਚੱਕ ਦੇ ਘਰ ਛਾਪਾ ਮਾਰਿਆ ਗਿਆ। ਮੁਲਜ਼ਮ ਨੂੰ 4500 ਮਿਲੀਲੀਟਰ ਨਾਜਾਇਜ਼ ਸ਼ਰਾਬ, 30 ਕਿਲੋ ਲਾਹਣ ਅਤੇ ਚੱਲਦੀ ਭੱਠੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।



