
ਫਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)- ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਬੰਡਾਲਾ ਦੇ ਇਕ ਨੌਜਵਾਨ ਨੂੰ ਦੁੱਬਈ ਤੋਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 8 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਖਿਲਾਫ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੱਪਲ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਪਿੰਡ ਬੰਡਾਲਾ ਨੇ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕਾਲੂ ਵਾਲਾ ਨੇ ਉਸ ਦੇ ਲੜਕੇ ਗੁਰਤੇਜ ਸਿੰਘ ਨੂੰ ਦੁੱਬਈ ਤੋਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 8 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਬਾਅਦ ਪੜਤਾਲ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ।



