Punjab

ਨੌਜਵਾਨ ਨੂੰ ਵਿਦੇਸ਼ ਕੈਨੇਡਾ ਵਿਖੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 30 ਲੱਖ ਦੀ ਠੱਗੀ, 6 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)- ਮਖੂ ਦੇ ਅਧੀਨ ਆਉਂਦੇ ਪਿੰਡ ਮੰਡ ਵਾਲਾ ਦੇ ਇਕ ਨੌਜਵਾਨ ਨੂੰ ਵਿਦੇਸ਼ ਕੈਨੇਡਾ ਵਿਖੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮਖੂ ਪੁਲਿਸ ਨੇ 6 ਲੋਕਾਂ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 2921 ਸਪੈਸ਼ਲ ਪੀਸੀ ਰਾਹੀਂ ਮਨਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮੰਡ ਵਾਲਾ ਨੇ ਦੱਸਿਆ ਕਿ ਦੋਸ਼ੀਅਨ ਹਰਦੇਵ ਸਿੰਘ ਪੁੱਤਰ ਹਰਬੰਸ ਸਿੰਘ, ਕਮਲਜੀਤ ਕੌਰ ਪਤਨੀ ਹਰਦੇਵ ਸਿੰਘ, ਵੀਰਪਾਲ ਕੌਰ ਪੁੱਤਰੀ ਹਰਬੰਸ ਸਿੰਘ, ਪਰਮਿੰਦਰ ਕੌਰ ਪੁੱਤਰੀ ਹਰਦੇਵ ਸਿੰਘ, ਹਰਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਅਨ ਵਾਰਡ ਨੰਬਰ 2 ਬਾਘਾ ਪੱਤੀ ਬਾਘਾ ਪੁਰਾਣਾ, ਮੋਗਾ ਅਤੇ ਸੰਦੀਪ ਕੌਰ ਪੁੱਤਰੀ ਹਰਦੇਵ ਸਿੰਘ ਵਾਸੀਅਨ ਬਾਘਾ ਪੁਰਾਣਾ, ਹਾਲ ਕੈਨੇਡਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਲੜਕੇ ਸੁਖਵਿੰਦਰ ਸਿੰਘ ਨੂੰ ਵਿਦੇਸ਼ ਕੈਨੇਡਾ ਵਿਖੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 30 ਲੱਖ ਰੁਪਏ ਦੀ ਠੱਗੀ ਮਾਰਨ ਅਤੇ 15 ਲੱਖ ਰੁਪਏ ਹੋਰ ਸੁਖਵਿੰਦਰ ਸਿੰਘ ਦਾ ਵਰਕ ਪਰਮਿਟ ਵਧਾਉਣ ਦੀ ਮੰਗ ਕੀਤੀ ਹੈ। ਜਾਂਚਕਰਤਾ ਕੁਲਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਦਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਬਾਅਦ ਪੜਤਾਲ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button