Punjab

ਜੈਨੇਸਿਸ ਡੈਂਟਲ ਕਾਲਜ ਅਤੇ ਨਰਸਿੰਗ ਕਾਲਜ ਫਿਰੋਜ਼ਪੁਰ ’ਚ ਆਯੋਜਿਤ ਸਾਲਾਨਾ ਸਪੋਰਟਸ ਮੀਟ ਹੋਈ

ਫਿਰੋਜ਼ਪੁਰ, 27 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜੈਨੇਸਿਸ ਡੈਂਟਲ ਕਾਲਜ ਅਤੇ ਨਰਸਿੰਗ ਕਾਲਜ ਫਿਰੋਜ਼ਪੁਰ ਵਿੱਚ ਆਯੋਜਿਤ ਸਾਲਾਨਾ ਸਪੋਰਟਸ ਮੀਟ 2025 ਦਾ ਸਮਾਪਨ 25 ਫਰਵਰੀ ਨੂੰ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਹ ਸਪੋਰਟਸ ਮੀਟ 17 ਫਰਵਰੀ ਤੋਂ 25 ਫਰਵਰੀ ਤੱਕ ਚੱਲੀ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਪੂਰੇ ਸਮਾਗਮ ਦੌਰਾਨ ਕਾਲਜ ਵਿਹੜੇ ਵਿੱਚ ਖੇਡ ਜਜ਼ਬੇ ਅਤੇ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਮਿਨਾਕਸ਼ੀ ਸਿੰਘਲ, ਜੋ ਕਿ ਸੀਏ ਵਰਿੰਦਰ ਮੋਹਨ ਸਿੰਘਲ ਦੀ ਧਰਮਪਤਨੀ ਹਨ ਅਤੇ ਵਿਸ਼ੇਸ਼ ਮਹਿਮਾਨ ਨਵਿਤਾ ਸਿੰਘਲ, ਜੋ ਕਿ ਸੀਏ ਗਗਨਦੀਪ ਸਿੰਘਲ ਦੀ ਧਰਮਪਤਨੀ ਹਨ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਖੇਡਾਂ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਪਿ੍ਰੰਸੀਪਲ ਡਾ. ਪਰਸੋਤਮ ਜਸੂਜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸ਼ਨ ਅਤੇ ਮੁਕਾਬਲਾਪ੍ਰਵਨ ਭਾਵਨਾ ਨੂੰ ਵਿਕਸਤ ਕਰਦੇ ਹਨ। ਉਨ੍ਹਾਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹਿੱਸਾ ਲੈਣ ਵਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਨਰਸਿੰਗ ਕਾਲਜ ਦੀ ਪਿ੍ਰੰਸੀਪਲ ਪ੍ਰੋ. ਰਵਿੰਦਰ ਕੌਰ, ਬ੍ਰਾਂਚ ਹੈੱਡ ਸ਼ਿਵਾਨੀ ਸ਼ਰਮਾ ਅਤੇ ਡਾ. ਹਰਵੀਨ ਵੀ ਵਿਸ਼ੇਸ਼ ਤੌਰ ’ਤੇ ਮੌਜ਼ਦ ਰਹੇ। ਕਾਲਜ ਦੇ ਪ੍ਰੋਫੈਸਰ ਡਾ. ਗੌਰਵ ਗੋਇਲ ਨੇ ਕਿਹਾ ਕਿ ਖੇਡਾਂ ਕੇਵਲ ਸਰੀਰਕ ਵਿਕਾਸ ਲਈ ਹੀ ਨਹੀਂ, ਸਗੋਂ ਮਾਨਸਿਕ ਮਜ਼ਬੂਤੀ ਅਤੇ ਆਤਮ-ਵਿਸ਼ਵਾਸ ਵਧਾਉਣ ਲਈ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਯਮਤ ਰੂਪ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਅਤੇ ਫਿਟਨੈੱਸ ਨੂੰ ਆਪਣੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ ਦੀ ਸਲਾਹ ਦਿੱਤੀ। ਇਸ ਸਪੋਰਟਸ ਮੀਟ ਦੌਰਾਨ ਕ੍ਰਿਕਟ, ਬੈਡਮਿੰਟਨ, ਵਾਲੀਬਾਲ, ਟੇਬਲ ਟੈਨਿਸ, ਕਬੱਡੀ, ਐਥਲੈਟਿਕਸ, ਟੱਗ ਆਫ ਵਾਰ, ਸ਼ਤਰੰਜ ਸਮੇਤ ਕਈ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਸਮਾਪਨ ਸਮਾਗਮ ਵਿੱਚ ਜੇਤੂ ਅਤੇ ਉਪ-ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਜ਼ਿਆਦਾ ਮਿਹਨਤ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਡ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹਨ ਅਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉਤਕ੍ਰਿਸ਼ਟਤਾ ਹਾਸਲ ਕਰਨੀ ਚਾਹੀਦੀ ਹੈ।

Related Articles

Leave a Reply

Your email address will not be published. Required fields are marked *

Back to top button