Punjab

ਅੱਜ ਵੇਖਿਆ ਜਾਵੇਗਾ ਰਮਜ਼ਾਨ ਦਾ ਚੰਨ, ਜਾਣੋ ਕਦੋਂ ਸ਼ੁਰੂ ਹੋਵੇਗਾ ਰਮਜ਼ਾਨ ਦਾ ਪਹਿਲਾ ਰੋਜ਼ਾ

ਲੁਧਿਆਣਾ, 28 ਫਰਵਰੀਪੰਜਾਬ ਦੇ ਦੀਨੀ ਮਰਕਜ਼ ਜਾਮਾ ਮਸਜਿਦ ਲੁਧਿਆਣਾ ਤੋਂ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਸ਼ੁੱਕਰਵਾਰ (28 ਫਰਵਰੀ) ਨੂੰ ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਮੁਬਾਰਕ ਚੰਨ ਦੇਖੇ। ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਰਮਜ਼ਾਨ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਦੇ ਇਸ ਫੋਨ ਨੰਬਰ 0161-2722282 ’ਤੇ ਸੰਪਰਕ ਕਰਨ ਤਾਂ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਐਲਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ 28 ਫਰਵਰੀ ਨੂੰ ਰਮਜ਼ਾਨ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 1 ਮਾਰਚ ਨੂੰ ਰਮਜ਼ਾਨ ਦਾ ਪਹਿਲਾ ਰੋਜ਼ਾ ਹੋਵੇਗਾ ਨਹੀਂ ਤਾਂ 2 ਮਾਰਚ ਨੂੰ ਰਮਜ਼ਾਨ ਦਾ ਪਹਿਲਾ ਰੋਜ਼ਾ ਹੋਵੇਗਾ।

Related Articles

Leave a Reply

Your email address will not be published. Required fields are marked *

Back to top button