Punjab

120 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

ਫਿਰੋਜ਼ਪੁਰ, 28 ਫਰਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਮਖੂ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਵਿੰਦਰ ਕੌਰ ਪਤਨੀ ਜੋਰਾ ਸਿੰਘ ਵਾਸੀ ਪਿੰਡ ਖੰਨਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੀ ਹੈ, ਜੇਕਰ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ਣ ਰਵਿੰਦਰ ਕੌਰ ਨੂੰ ਕਾਬੂ ਕਰਕੇ ਉਸ ਦੇ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ਣ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button