Punjab

ਸੀ-ਪਾਈਟ ਕੈਂਪ ਵਿੱਚ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਕੈਂਪ ਸ਼ੁਰੂ

ਫਿਰੋਜ਼ਪੁਰ, 28 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ਼ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਫਰਵਰੀ 2025 ਤੋਂ ਸ਼ੁਰੂ ਹੋ ਰਹੀ ਹੈ। ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ਼ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ ਯੁਵਕ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ । ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਯੁਵਕ ਦੀ ਉਮਰ 17 ੌ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।

Related Articles

Leave a Reply

Your email address will not be published. Required fields are marked *

Back to top button