Punjab

ਪੰਜਾਬ ’ਚ ਸਰਹੱਦ ’ਤੇ ਪਾਕਿਸਤਾਨੀ ਡ੍ਰੋਨ ਨੇ ਡੇਗੀ ਚਾਰ ਕਿੱਲੋ ਹੈਰੋਇਨ, ਦੋ ਜਣੇ ਗ੍ਰਿਫ਼ਤਾਰ

ਅੰਮ੍ਰਿਤਸਰ, 2 ਮਾਰਚ- ਪੰਜਾਬ ’ਚ ਸੀਆਈਏ ਸਟਾਫ ਅੰਮ੍ਰਿਤਸਰ ਨੇ ਹੈਰੋਇਨ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਚਾਰ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵਾਂ ਤਸਕਰਾਂ ਦਾ ਪਿੰਡ ਫ਼ਿਰੋਜ਼ਪੁਰ ਬਾਰਡਰ ਦੇ ਨਾਲ ਲੱਗਦਾ ਹੈ। ਇਨ੍ਹਾਂ ਦੇ ਸੰਪਰਕ ਪਾਕਿਸਤਾਨ ਦੇ ਤਸਕਰਾਂ ਨਾਲ ਹਨ। ਇਹ ਹੈਰੋਇਨ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਫ਼ਿਰੋਜ਼ਪੁਰ ਸੈਕਟਰ ’ਚ ਮੰਗਵਾਈ ਗਈ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਨੇ ਇਨ੍ਹਾਂ ਦੋਵਾਂ ਤਸਕਰਾਂ ਨੂੰ ਝਬਾਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਦੀ ਖੇਪ ਕਿਸੇ ਨੂੰ ਦੇਣ ਲਈ ਜਾ ਰਹੇ ਸਨ।

Related Articles

Leave a Reply

Your email address will not be published. Required fields are marked *

Back to top button