Punjab

1 ਕਿਲੋ 238 ਗ੍ਰਾਮ ਹੈਰੋਇਨ ਸਮੇਤ 11 ਗ੍ਰਿਫਤਾਰ

1 ਕਿਲੋ 238 ਗ੍ਰਾਮ ਹੈਰੋਇਨ ਸਮੇਤ 11 ਗ੍ਰਿਫਤਾਰ

ਫਿਰੋਜ਼ਪੁਰ 2 ਮਾਰਚ (ਬਾਲ ਕਿਸ਼ਨ)-  ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਗਸ਼ਤ ਤੇ ਛਾਪੇਮਾਰੀ ਦੌਰਾਨ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1 ਕਿਲੋ 238 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਜਾਜ ਡੇਅਰੀ ਪਾਸ ਪੁੱਜੀ ਤਾਂ ਇਕ ਵਿਅਕਤੀ ਅਜੈ ਪੁੱਤਰ ਬਸ਼ੀਰ ਪੁੱਤਰ ਸਮੰਦਾ ਵਾਸੀ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਮੁੜ ਕੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨ੍ਹਾ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਬਾਰਡਰ ਰੋਡ ’ਤੇ ਬੋਬੀ ਵਿੱਜ ਦੇ ਪੁਰਾਣੇ ਸ਼ੈਲਰ ਪਾਸ ਕੋਲ ਦੋਸ਼ੀ ਰਾਹੁਲ ਪੁੱਤਰ ਜੈ ਕੁਮਾਰ ਪੁੱਤਰ ਸਤਪਾਲ ਵਾਸੀ ਬਸਤੀ ਆਵਾ (ਭਾਰਤ ਨਗਰ) ਸਿਟੀ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 66 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਸਿਟੀ ਹੀ ਪੁਲਿਸ ਦੇ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਬਾਰਡਰ ਰੋਡ ’ਤੇ ਖੰਨਾ ਫਾਰਮ ਪਾਸ ਦੋ ਵਿਅਕਤੀਆਂ ਵੰਸ਼ ਪੁੱਤਰ ਜਗਮੋਹਨ ਵਾਸੀ ਬਾਨੋ ਵਾਲਾ ਵੇਹੜਾ ਸਿਟੀ ਫਿਰੋਜ਼ਪੁਰ ਅਤੇ ਸੂਰਜ ਪੁੱਤਰ ਰੋਸ਼ਨ ਲਾਲ ਵਾਸੀ ਨਵੀਂ ਆਬਾਦੀ ਬਸਤੀ ਆਵਾ ਸਿਟੀ ਫਿਰੋਜ਼ਪੁਰ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਸਦਰ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਮਿਤੀ 1 ਮਾਰਚ 2025 ਨੂੰ ਸੁਭਾ 4 ਏਐੱਮ ਤੋਂ 6.25 ਏਐੱਮ ਦੇ ਵਿਚਕਾਰ ਕਮਲਾ ਸ਼ੰਕਰ ਪਾਡੇਂ ਕੰਪਨੀ ਕਮਾਂਡਰ ਬੀ ਕੰਪਨੀ 155 ਬਟਾਲੀਅਨ ਬੀਐੱਸਐੱਫ ਚੋਂਕੀ ਸ਼ਾਮੇ ਕੇ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਚੋਂਕੀ ਸ਼ਾਮੇ ਦੇ ਏਰੀਆ ਦੀ ਸਰਚ ਕਰਨ ’ਤੇ 511 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਦਰ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਫਿਰੋਜ਼ਪੁਰ ਦੇ ਏਰੀਆ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਜਰਨੈਲ ਸਿੰਘ ਵਾਸੀ ਦਰਵੇਸ਼ੇ ਕੇ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 527 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਆਰਿਫ ਕੇ ਪੁਲਿਸ ਦੇ ਸਹਾਇਕ ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਵਿਕਰਮ ਉਰਫ ਵਿੱਕੀ ਪੁੱਤਰ ਰਾਜ ਵਾਸੀ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਘੱਲਖੁਰਦ ਪੁਲਿਸ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਪ੍ਰਸ਼ੋਤਮ ਸਿੰਘ ਉਰਫ ਹੈਪੀ ਪੁੱਤਰ ਨਰਿੰਦਰ ਸਿੰਘ ਵਾਸੀ ਵਾਰਡ ਨੰਬਰ 12 ਮੁੱਦਕੀ ਨੂੰ ਕਾਬੂ ਕਰਕੇ ਉਸ ਦੇ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਮਮਦੋਟ ਪੁਲਿਸ ਨੇ ਸਬ ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਵਿਚ ਪੁਲਿਸ ਨੇ ਦੋਸ਼ੀ ਰਾਣਾ ਪੁੱਤਰ ਲਾਲ ਵਾਸੀ ਮਹਿਲ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਸਤਪਾਲ ਸਿੰਘ ਦੀ ਅਗਵਾਈ ਵਿਚ ਦਾਣਾ ਮੰਡੀ ਕੋਲੋਂ ਦੋਸ਼ੀ ਦੀਪਕ ਕੁਮਾਰ ਉਰਫ ਦੀਪਾ ਪੁੱਤਰ ਅਕਬਰ ਵਾਸੀ ਵਾਰਡ ਨੰਬਰ 4 ਟੈਂਕੀ ਮੁਹੱਲਾ ਮੱਲਾਂਵਾਲਾ ਕੋਲੋਂ 24 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਸਿਟੀ ਜ਼ੀਰਾ ਪੁਲਿਸ ਦੇ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬਾਈਪਾਸ ਜ਼ੀਰਾ ਨਹਿਰ ਵਾਲਾ ਰੋਡ ’ਤੇ ਪੁੱਜੀ ਤਾਂ ਇਸ ਦੌਰਾਨ ਦੋਸ਼ੀ ਕੁਲਦੀਪ ਸਿੰਘ ਉਰਫ ਮਾਸ਼ਾ ਪੁੱਤਰ ਭਾਗ ਸਿੰਘ ਵਾਸੀ ਨੇੜੇ ਨਿਰੰਕਾਰੀ ਭਵਨ ਸਨ੍ਹੇਰ ਰੋਡ ਜ਼ੀਰਾ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀਥਾਣਾ ਗੁਰੂਹਰਸਹਾਏ ਪੁਲਿਸ ਦੇ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਏਰੀਆ ਗੁਰੂਹਰਸਹਾਏ ’ਚੋਂ ਦੋਸ਼ ਦਿਲਪ੍ਰੀਤ ਉਰਫ ਦੀਪਾ ਪੁੱਤਰ ਜਸਪ੍ਰੀਤ ਸਿੰਘ ਵਾਸੀ ਕਾਹਨ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।

Related Articles

Leave a Reply

Your email address will not be published. Required fields are marked *

Back to top button