
ਫਿਰੋਜ਼ਪੁਰ 2 ਮਾਰਚ (ਜਸਵਿੰਦਰ ਸਿੰਘ ਸੰਧੂ): ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਮਾਨਾ ਵਾਲਾ ਵਿਖੇ ਇਕ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲੈ ਕੇ ਵਾਪਸ ਨਾ ਕਰਨ ਦੇ ਦੋਸ਼ ਵਿਚ ਪੁਲਿਸ ਨੇ 2 ਵਿਅਕਤੀਆਂ ਖਿਲਾਫ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਨੂ ਪੁੱਤਰੀ ਜਲੋਰਾ ਸਿੰਘ ਵਾਸੀ ਪਿੰਡ ਮਾਨਾ ਸਿੰਘ ਵਾਲਾ ਨੇ ਦੱਸਿਆ ਕਿ ਸਾਹਿਬ ਸਿੰਘ ਫੌਜ਼ੀ ਤੇ ਹਰਵਿੰਦਰ ਸਿੰਘ ਫੌਜ਼ੀ ਨੇ ਹਰਵਿੰਦਰ ਸਿੰਘ ਫੌਜ਼ੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਲੈ ਲਏ ਜੋ ਵਾਪਸ ਨਹੀਂ ਦਿੱਤੇ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



