Punjab

ਪੰਜਾਬ ਨੈਸ਼ਨਲ ਬੈਂਕ ਮਠੋਲਾ ਦੀ ਕੰਧ ਪਾੜ ਕੇ ਚੋਰਾਂ ਨੇ ਕੀਤੀ ਚੋਰੀ

ਸ੍ਰੀ ਹਰਗੋਬਿੰਦਪੁਰ, 2 ਮਾਰਚ- ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਠੋਲਾ ਵਿੱਚ ਸ਼ਰਾਰਤੀ ਅਨਸਰਾਂ ਨੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਕੀਮਤੀ ਸਮਾਨ ਚੋਰੀ ਕਰ ਲਿਆ ਹੈ। ਪਰ ਖੁਸ਼ਕਿਸਮਤੀ ਨਾਲ ਨਕਦੀ ਚੋਰੀ ਹੋਣ ਤੋਂ ਬਚ ਗਈ। ਇਸ ਸਬੰਧੀ ਥਾਣਾ ਸ੍ਰੀਹਰਗਬਿੰਦਪੁਰ ਦੀ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਥਾਣਾ ਸ੍ਰੀ ਹਰਗਬਿੰਦਪੁਰ ਦੇ ਏਐੱਸਆਈ ਸਕਤਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਪਿੰਡ ਮਠੋਲਾ ਦੀ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਵਿੱਚ ਬਤੌਰ ਮੈਨੇਜਰ ਸੇਵਾ ਨਿਭਾਅ ਰਿਹਾ ਹੈ। ਉਸਨੇ ਦੱਸਿਆ ਕਿ 28 ਜਨਵਰੀ ਅਤੇ 1 ਮਾਰਚ ਦੀ ਦਰਮਿਆਨੀ ਰਾਤ ਨੂੰ ਚੋਰਾਂ ਨੇ ਬੈਂਕ ਦੀ ਕੰਧ ਤੋੜ ਕੇ ਦੋ ਸੀਸੀਟੀਵੀ ਕੈਮਰੇ, ਇੱਕ ਡੀਵੀਆਰ ਅਤੇ ਇੱਕ ਰੂਟਰ ਚੋਰੀ ਕਰ ਲਿਆ। ਇਸ ਸਬੰਧੀ ਉਨ੍ਹਾਂ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਏਐੱਸਆਈ ਸਕੱਤਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਉਹ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇਪੁਲਿਸ ਵੱਲੋਂ ਸੁਰਿੰਦਰ ਕੁਮਾਰ ਦੀ ਸ਼ਿਕਾਇਤ ਦੇ ਆਧਾਰ ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਧਾਰਾ 331 (4) ਅਤੇ 305 ਬੀਐੱਨਐੱਸ ਸਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button