Punjab

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਹੁਸ਼ਿਆਰਪੁਰ, 2 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏਐਸਆਈ (ਐਲ.ਆਰ.) ਬਲਵਿੰਦਰ ਸਿੰਘ, ਏਐਸਆਈ (ਐਲਆਰ) ਨਸੀਬ ਚੰਦ, ਏਐਸਆਈ. (ਐਲਆਰ) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

Related Articles

Leave a Reply

Your email address will not be published. Required fields are marked *

Back to top button