Punjab

ਪੰਜਾਬ ’ਚ ਅੱਜ ਤੋਂ ਮੁੜ ਬਦਲੇਗਾ ਮੌਸਮ, ਬਾਰਿਸ਼ ਦੇ ਆਸਾਰ

ਲੁਧਿਆਣਾ, 3 ਮਾਰਚ- ਸੂਬੇ ’ਚ ਦੋ ਦਿਨਾਂ ਦੀ ਬਾਰਿਸ਼ ਤੇ ਗੜੇਮਾਰੀ ਤੋਂ ਬਾਅਦ ਐਤਵਾਰ ਨੂੰ ਸਾਰਾ ਦਿਨ ਮੌਸਮ ਸਾਫ਼ ਰਿਹਾ। ਧੁੱਪ ਨਿਕਲਣ ਦੇ ਬਾਵਜੂਦ ਸਰਦ ਹਵਾਵਾਂ ਚੱਲਣ ਨਾਲ ਠੰਢ ਦਾ ਅਹਿਸਾਸ ਹੁੰਦਾ ਰਿਹਾ। ਮੌਸਮ ਵਿਭਾਗ ਮੁਤਾਬਕ ਤਿੰਨ ਮਾਰਚ ਤੋਂ ਇਕ ਵਾਰ ਮੁੜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਤਿੰਨ ਤੋਂ ਪੰਜ ਮਾਰਚ ਤੱਕ ਸੂਬੇ ’ਚ ਬੱਦਲ ਛਾਏ ਰਹਿਣ ਦੇ ਨਾਲ ਹੀ ਕੁਝ ਜ਼ਿਲ੍ਹਿਆਂ ’ਚ ਮੱਧਮ ਬਾਰਿਸ਼ ਦਾ ਅਨੁਮਾਨ ਹੈ। ਓਧਰ ਖੇਤੀ ਵਿਭਾਗ ਦਾ ਕਹਿਣਾ ਹੈ ਕਿ ਇਹ ਬਾਰਿਸ਼ ਕਣਕ ਦੀ ਫ਼ਸਲ ਲਈ ਲਾਭਦਾਈ ਹੈ, ਪਰ ਇਸ ਦੌਰਾਨ ਜੇ ਗੜੇਮਾਰੀ ਹੁੰਦੀ ਹੈ ਤਾਂ ਇਸ ਨਾਲ ਕਣਕ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। ਜ਼ਿਕਰਯੋਗ ਹੈ ਦੋ ਦਿਨ ਪਹਿਲਾਂ ਹੋਈ ਬਾਰਿਸ਼ ਤੋਂ ਪਹਿਲਾਂ ਸੂਬੇ ’ਚ ਅਚਾਨਕ ਗਰਮੀ ਵਧਣ ਨਾਲ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਖਿੱਚ ਗਈਆਂ ਸਨ। ਉਨ੍ਹਾਂ ਨੂੰ ਫ਼ਸਲ ਦਾ ਝਾੜ ਘੱਟ ਹੋਣ ਦਾ ਡਰ ਸਤਾਉਣ ਲੱਗਾ ਸੀ।

Related Articles

Leave a Reply

Your email address will not be published. Required fields are marked *

Back to top button