Punjab

20 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਦੋ ਗ੍ਰਿਫ਼ਤਾਰ

ਫ਼ਿਰੋਜ਼ਪੁਰ, 3 ਮਾਰਚ (ਜਸਵਿੰਦਰ ਸਿੰਘ ਸੰਧੂ)– ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਕੋਲੋਂ 20 ਗ੍ਰਾਮ ਹੈਰੋਇਨ ਅਤੇ ਇਕ ਕਾਰ ਆਈ ਟਵੰਟੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਪੁਲ ਸੂਆ ਨਹਿਰ ਨਾਕਾਬੰਦੀ ’ਤੇ ਮੌਜ਼ੂਦ ਸੀ ਤਾਂ ਇਕ ਕਾਰ ਆਈ ਟਵੰਟੀ ਨੰਬਰ ਡੀਐੱਲ-8 ਸੀਟੀ 1418 ਆਈ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਨਾਕੇ ਤੋਂ ਥੋੜ੍ਹਾ ਪਿੱਛੇ ਗੱਡੀ ਰੋਕ ਕੇ ਭੱਜਣ ਲੱਗਿਆ, ਡਰਾਈਵਰ ਸੀਟ ਤੋਂ ਉਤਰੇ ਵਿਅਕਤੀ ਨੇ ਆਪਣੀ ਜੇਬ ਵਿਚ ਪਾਰਦਰਸ਼ੀ ਮੋਕੀ ਲਿਫਾਫਾ ਵਿਚ ਕੋਈ ਨਸ਼ੀਲੀ ਵਸਤੂ ਥੱਲੇ ਸੁੱਟ ਦਿੱਤੀ। ਪੁਲਿਸ ਨੇ ਦੱਸਿਆ ਕਿ ਦੋਸ਼ੀਅਨ ਨਵਤੇਜ ਸਿੰਘ ਪੁੱਤਰ ਚੂਹੜ ਸਿੰਘ, ਕਮਲਜੀਤ ਸਿੰਘ ਪੁੱਤਰ ਮੇਵਾ ਸਿੰਘ ਵਾਸੀਅਨ ਭੈਣੀ ਵੜਿੰਗਾਂ ਥਾਣਾ ਰਾਏਕੋਟ ਜ਼ਿਲ੍ਹਾ ਜਗਰਾਓ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਤੇ ਦੋਸ਼ੀਅਨ ਵੱਲੋਂ ਸੁੱਟੇ ਗਏ ਪਾਰਦਰਸ਼ੀ ਮੋਮੀ ਲਿਫਾਫੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

Related Articles

Leave a Reply

Your email address will not be published. Required fields are marked *

Back to top button