Punjab

ਟਰੇਨ ਥੱਲੇ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋਈ

ਬਟਾਲਾ, 3 ਮਾਰਚ- ਸੋਮਵਾਰ ਨੂੰ ਸ਼ਾਮ 6 ਵਜੇ ਦੇ ਕਰੀਬ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੁਪਰਫਾਸਟ ਟਰੇਨ ਥੱਲੇ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਦੇ ਏਐੱਸਆਈ ਸ਼ਫੀ ਮਸੀਹ ਨੇ ਦੱਸਿਆ ਕਿ ਸੁਪਰ ਫਾਸਟ ਟਰੇਨ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੀ, ਜਦ ਇਹ ਕਰੀਬ 6 ਵਜੇ ਫਾਟਕ ਨੰਬਰ 23 ਸੀ ਕਿਲੋਮੀਟਰ 34 -35 ਨਜ਼ਦੀਕ ਪੁੱਜੀ ਤਾਂ ਇੱਕ ਅਣਪਛਾਤਾ ਵਿਅਕਤੀ ਉਕਤ ਟ੍ਰੇਨ ਥੱਲੇ ਆ ਗਿਆ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਪਛਾਣ ਲਈ ਰਖਵਾ ਦਿੱਤੀ ਹੈ। ਏਐੱਸਆਈ ਸ਼ਫੀ ਮਸੀਹ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਦੀ ਉਮਰ ਕਰੀਬ 35-40 ਸਾਲ ਦੇ ਕਰੀਬ ਹੈ।

Related Articles

Leave a Reply

Your email address will not be published. Required fields are marked *

Back to top button