Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਵਲੋਂ 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਅੰਮ੍ਰਿਤਸਰ, 4 ਮਾਰਚ- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਕਮੇਟੀ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਮੇਟੀ ਵਲੋਂ ਸਿੰਘ ਸਾਹਿਬਾਨ ਦੁਆਰਾ ਸੌਂਪੀ ਗਈ ਜਿੰਮੇਵਾਰੀ ਨਿਭਾਉਣ ਲਈ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।। ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਲਈ ਸਮੂਹ ਸਿੱਖ ਜਥੇਬੰਦੀਆਂ, ਦਲ ਪੰਥਾਂ ਅਤੇ ਸਿੱਖ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਕਮੇਟੀ ਮੈਂਬਰ ਸੰਤਾਂ ਸਿੰਘ ਉਮੈਦਪੁਰੀ, ਬੀਬੀ ਸਤਵੰਤ ਕੌਰ ਅਤੇ ਇਕਬਾਲ ਸਿੰਘ ਝੂੰਦਾ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button