
ਬਠਿੰਡਾ, 4 ਮਾਰਚ-ਸਥਾਨਕ ਸ਼ਹਿਰ ਦੇ ਪਟਿਆਲਾ ਫਾਟਕ ਸੰਜੈ ਨਗਰ ਮੰਦਰ ਕੋਲ ਅੱਜ ਸਵੇਰੇ 7 ਵਜੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਵਿੱਕੀ ਕੁਮਾਰ, ਜੱਗਾ ਮੌਕੇ ’ਤੇ ਪਹੁੰਚੇ। ਸਹਾਰਾ ਟੀਮ ਨੇ ਸਬੰਧਤ ਵਰਧਮਾਨ ਪੁਲਿਸ ਚੌਂਕੀ ਨੂੰ ਸੂਚਨਾ ਦਿੱਤੀ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਉਧਮ ਸਿੰਘ ਨਗਰ ਵਜੋਂ ਹੋਈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨਸ਼ਾ ਕਰਨ ਦਾ ਆਦੀ ਸੀ ਅਤੇ ਰਾਤ ਨੂੰ ਨਸ਼ੇ ਦੀ ਹਾਲਤ ’ਚ ਘਰ ਤੋਂ ਚਲਾ ਗਿਆ ਸੀ। ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ।



