Punjab

ਪੁਲਿਸ ਦੇ ਨਾਮ ’ਤੇ ਤਿੰਨ ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਮਾਰਚ-ਪੰਜਾਬ ਵਿਜੀਲੈਂਸ ਬਿਊਰੋ ਨੇ ਗੁਆਂਢੀ ਸੂਬਾ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਧਰਮਪਾਲ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਮੁਲਾਜ਼ਮਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ।ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਮੁਲਾਜ਼ਮਾਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਤਿੰਨ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button