Punjab

2 ਕਿਲੋ 600 ਗ੍ਰਾਮ ਅਫੀਮ ਸਮੇਤ ਮੁਲਜ਼ਮ ਕਾਬੂ, ਮੁਕੱਦਮਾ ਦਰਜ

ਲੁਧਿਆਣਾ, 4 ਮਾਰਚ-ਤਾਜਪੁਰ ਰੋਡ ‘ਤੇ ਪੈਂਦੀ ਸੰਜੇ ਗਾਂਧੀ ਕਲੋਨੀ ‘ਚੋਂ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਖੰਨਾ ਦੇ ਰਹਿਣ ਵਾਲੇ ਉਮਰਪਾਲ ਉਰਫ ਗੌਤਮ ਦੇ ਕਬਜ਼ੇ ਚੋਂ 2ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੇ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਸਬੰਧ ਵਿੱਚ ਪੁਲਿਸ ਪਾਰਟੀ ਤਾਜਪੁਰ ਰੋਡ ‘ਤੇ ਮੌਜੂਦ ਸੀ। ਇਸ ਦੌਰਾਨ ਮੁਖਵਰ ਖਾਸ ਕੋਲੋਂ ਇਹ ਜਾਣਕਾਰੀ ਮਿਲੀ ਕਿ ਮੁਲਜ਼ਮ ਗੌਤਮ ਅਫੀਮ ਦੀ ਤਸਕਰੀ ਕਰਦਾ ਹੈ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਉਹ ਸੰਜੇ ਗਾਂਧੀ ਕਲੋਨੀ ਇਲਾਕੇ ਵਿੱਚ ਬੈਟਰੀ ਵਾਲੀ ਸਕੂਟਰੀ ‘ਤੇ ਸਵਾਰ ਹੋ ਕੇ ਕਿਸੇ ਵਿਅਕਤੀ ਦਾ ਇੰਤਜ਼ਾਰ ਕਰ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜ਼ਮ ਦੇ ਕਬਜ਼ੇ ‘ਚੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦੱਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button