Punjab

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਮੰਗਿਆ ਜਵਾਬ

ਚੰਡੀਗੜ੍ਹ, 4 ਮਾਰਚ- ਪੰਜਾਬ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਕੀਤੀ ਗਈ ਬੁਲਡੋਜ਼ਰ ਕਾਰਵਾਈ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਵਿੱਚ ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਦੱਸਿਆ ਗਿਆ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਐਨਡੀਪੀਐਸ ਐਕਟ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਉਣ ਦੀ ਕੋਈ ਵਿਵਸਥਾ ਨਹੀਂ ਹੈ। ਐਕਟ ਦੇ ਅਨੁਸਾਰ, ਤਸਕਰੀ ਤੋਂ ਪ੍ਰਾਪਤ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ। ਪਿਛਲੇ ਸਾਲ, ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਮਾਮਲੇ ਵਿੱਚ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ।

Related Articles

Leave a Reply

Your email address will not be published. Required fields are marked *

Back to top button