Punjab

ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਦਰਖੱਤ ‘ਚ ਵੱਜਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਗੁਰਦਾਸਪੁਰ, 4 ਮਾਰਚ-ਬੀਤੀ ਰਾਤ ਪੁਲਿਸ ਥਾਣਾ ਬਹਿਰਾਮਪੁਰ ਦੇ ਪਿੰਡ ਪਸਿਆਲ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਮੋਟਰਸਾਈਕਲ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਵਿੱਚ ਜਾ ਵੱਜਾ। ਜਿਸ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਖਵਿੰਦਰ ਕੁਮਾਰ (19) ਪੁੱਤਰ ਜਸਵਿੰਦਰ ਕੁਮਾਰ ਵਾਸੀ ਜੋਗਰ ਥਾਣਾ ਬਹਿਰਾਮਪੁਰ ਵਜੋਂ ਹੋਈ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ। ਨੌਜਵਾਨ ਦੀ ਅਚਾਨਕ ਹੋਈ ਮੌਤ ਨਾਲ ਇਲਾਕੇ ਅੰਦਰ ਸੋਗ ਦਾ ਮਾਹੌਲ ਹੋਇਆ। ਜਾਣਕਾਰੀ ਦਿੰਦਿਆਂ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਮੁਖਵਿੰਦਰ ਕੁਮਾਰ ਗੁਜਰਾਤ ਵਿਖੇ ਇੱਕ ਪ੍ਰਾਈਵੇਟ ਕੰਪਨੀ ਚ ਕੰਮ ਕਰਦਾ ਸੀ ਅਤੇ ਅੱਜ ਉਸ ਦਾ ਜਨਮ ਦਿਨ ਸੀ। ਉਹਨਾਂ ਦੱਸਿਆ ਕਿ ਮੁਖਵਿੰਦਰ ਕੁਮਾਰ ਆਪਣਾ ਜਨਮ ਦਿਨ ਮਨਾਉਣ ਲਈ ਹੀ ਦੋ ਦਿਨ ਪਹਿਲਾਂ ਗੁਜਰਾਤ ਤੋਂ ਪਿੰਡ ਵਾਪਸ ਆਇਆ ਸੀ। ਬੀਤੀ ਰਾਤ ਗੁਰਦਾਸਪੁਰ ਵਿਖੇ ਕਿਸੇ ਕੰਮ ਦੇ ਸਿਲਸਿਲੇ ਵਿੱਚ ਗਿਆ ਹੋਇਆ ਸੀ ਅਤੇ ਜਦੋਂ ਰਾਤ ਸਮੇਂ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਗੁਰਦਾਸਪੁਰ ਬਹਿਰਾਮਪੁਰ ਰੋਡ ਤੇ ਸਥਿਤ ਪਿੰਡ ਪਸਿਆਲ ਨੇੜੇ ਸਾਹਮਣਿਓਂ ਅਚਾਨਕ ਕਿਸੇ ਵਾਹਨ ਦੀਆਂ ਤੇਜ਼ ਲਾਈਟਾਂ ਪੈਣ ਕਾਰਨ ਉਸਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਸੜਕ ਕਿਨਾਰੇ ਸਫੈਦੇ ਦੇ ਦਰਖੱਤ ਵਿੱਚ ਜਾ ਵੱਜਾ। ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ।

Related Articles

Leave a Reply

Your email address will not be published. Required fields are marked *

Back to top button