
ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ 118 (1), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਕਾਸ਼ ਪੁੱਤਰ ਬਾਲਕ ਰਾਮ ਵਾਸੀ ਮੱਛੀ ਮੰਡੀ ਸਿਟੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਅਕਾਸ਼ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਦੋਸ਼ੀਅਨ ਵਿੱਕੀ, ਦੀਪੂ ਪੁੱਤਰਾਨ ਦੀਸ਼ਾ ਵਾਸੀਅਨ ਮੱਛੀ ਮੰਡੀ ਸਿਟੀ ਫਿਰੋਜ਼ਪੁਰ, ਸੋਨੂੰ ਵਾਸੀ ਗਰੀਨ ਸਿਟੀ ਨੇੜੇ ਮੱਛੀ ਮੰਡੀ ਸਿਟੀ ਫਿਰੋਜ਼ਪੁਰ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



