Punjab

ਵਿਅਕਤੀ ਦੀ ਕੁੱਟਮਾਰ ਕਰਕੇ ਪੱਗ ਲਾਉਣ ਦੇ ਦੋਸ਼ ’ਚ 9 ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)– ਨਜ਼ਦੀਕੀ ਪਿੰਡ ਘੱਲ ਖੁਰਦ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਪੱਗ ਲਾਹੁਣ ਅਤੇ ਉਸ ਦੀ ਦਾਹੜੀ ਪੁੱਟਣ ਦੇ ਦੋਸ਼ ਵਿਚ ਥਾਣਾ ਘੱਲਖੁਰਦ ਪੁਲਿਸ ਨੇ 5 ਬਾਏ ਨੇਮ ਵਿਅਕਤੀਆਂ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ 298, 190, 191 (3), 351 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਉਗੋ ਕੇ ਨੇ ਦੱਸਿਆ ਕਿ ਦੋਸ਼ੀਅਨ ਸੁਖਚੈਨ ਸਿੰਘ, ਬੇਅੰਤ ਸਿੰਘ, ਬਲਦੇਵ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਰਣਜੀਤ ਸਿੰਘ ਪੁੱਤਰ ਰਾਜਪਾਲ ਸਿੰਘ, ਸੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀਅਨ ਪਿੰਡ ਉਗੋ ਕੇ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਗਲ ਪੈ ਕੇ ਕੁੱਟਮਾਰ ਕੀਤੀ ਤੇ ਉਸ ਦੀ ਪੱਗ ਲਾਹ ਦਿੱਤੀ ਤੇ ਉਸ ਦੀ ਦਾਹੜੀ ਪੁੱਟੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button