
ਫ਼ਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਨੂੰ ਨੇਪਾਲ ਵਿਚ ਐੱਮ.ਡੀ (ਮੈਡੀਸਨ) ’ਚ ਅਡਮਿਸ਼ਨ ਦਿਵਾਉਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ 420/120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 270/ਪੀਸੀ। ਰੀਡਰ ਐੱਸਪੀ (ਇਨਵੈਸਟੀਗੇਸ਼ਨ) ਰਾਹੀਂ ਸੰਤੋਖ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੱਲਵਾਲ ਰੋਡ ਨੇ ਦੱਸਿਆ ਕਿ ਉਸ ਦੇ ਜਵਾਈ ਰਾਜਵਿੰਦਰ ਸਿੰਘ ਢੱਲ ਪੁੱਤਰ ਗੁਰਬਲਜੀਤ ਸਿੰਘ ਢੱਲ ਵਾਸੀ ਡਿਫੈਂਸ ਕਾਲੋਨੀ ਬੀਬੀ ਵਾਲਾ ਰੋਡ ਬਠਿੰਡਾ ਨੂੰ ਨੇਪਾਲ ਵਿਚ ਐੱਮਡੀ (ਮੈਡੀਸਨ) ਵਿਚ ਅਡਮਿਸ਼ਨ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਪਾਸੋਂ 15 ਲੱਖ ਰੁਪਏ ਹਾਸਲ ਕਰਕੇ ਅਡਮਿਸ਼ਨ ਨਾ ਕਰਵਾ ਕੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।



