
ਫ਼ਿਰੋਜ਼ਪੁਰ, 6 ਫਰਵਰੀ (ਜਸਵਿੰਦਰ ਸਿੰਘ ਸੰਧੂ)– ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਹੋਈ, ਜਿਸ ਦੀ ਅਗਵਾਈ ਸਰਕਲ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਕੀਤੀ, ਜਿਸ ਵਿਚ ਸਰਬਸੰਮਤੀ ਨਾਲ ਚੰਨਣ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਹਾਕਮ ਸਿੰਘ ਮੀਤ ਪ੍ਰਧਾਨ, ਸ਼ਾਮ ਸਿੰਘ ਸਕੱਤਰ, ਬਿਸ਼ਨ ਸਿੰਘ ਮੀਤ ਸਕੱਤਰ, ਕਸ਼ਮੀਰ ਚੰਦ ਪ੍ਰੈਸ ਸਕੱਤਰ, ਗੁਰਬਖਸ਼ ਸਿੰਘ ਕੈਸ਼ੀਅਰ, ਕੋਮਲ ਸਿੰਘ ਆਰਗੇਨਾਈਜਰ, ਗੁਰਮੁੱਖ ਸਿੰਘ ਐਡੀਟਰ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਮੈਂਬਰਾਂ ਨੇ ਆਖਿਆ ਕਿ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੋਂਪੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਮਨਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।



