Politics

ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਵਾਰ ਅਗੇਨਸਟ ਡਰੱਗਜ਼’ ਮੁਹਿੰਮ ਅਧੀਨ ਵੱਖ ਵੱਖ ਸਕੂਲਾਂ ਵਿੱਚ ਪ੍ਰਣ ਕਰਵਾਏ ਗਏ

ਫ਼ਿਰੋਜ਼ਪੁਰ, 6 ਮਾਰਚ (ਜਸਵਿੰਦਰ ਸਿੰਘ ਸੰਧੂ)– ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵਾਰ ਅਗੇਨਸਟ ਡਰੱਗਜ਼ ਮੁਹਿੰਮ ਤਹਿਤ ,ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸਤਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਪ੍ਰਣ, ਸਲੋਗਨ, ਪੇਂਟਿੰਗ ਮੁਕਾਬਲਿਆਂਵਿੱਚ ਭਾਗ ਲਿਆ । ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੁਨੀਲਾ ਅਰੋੜਾ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਹਰ ਰੋਜ਼ ਸਵੇਰ ਦੀ ਪ੍ਰਾਥਨਾ ਸਭਾ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ਼ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਰੋਜ਼ਾਨਾ ਸਮਾਜ ਨੂੰ ਜਾਗਰੂਕ ਕਰਨ ਲਈ ਪ੍ਰਣ ਲਿਆ ਜਾਵੇਗਾ। ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ- ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ।

Related Articles

Leave a Reply

Your email address will not be published. Required fields are marked *

Back to top button