Punjab

1993 ਦੇ ਫਰਜ਼ੀ ਐਨਕਾਊਂਟਰ ਮਾਮਲੇ ‘ਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ

ਮੋਹਾਲੀ, 7 ਮਾਰਚ- 1993 ਦੇ ਤਰਨਤਾਰਨ ਫਰਜ਼ੀ ਐਨਕਾਊਂਟਰ ਮਾਮਲੇ ‘ਚ ਮੁਹਾਲੀ ਸੀਬੀਆਈ ਅਦਾਲਤ ਨੇ ਵੀਰਵਾਰ ਵੱਡਾ ਫ਼ੈਸਲਾ ਸੁਣਾਉਂਦਿਆਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਸੁਣਾਈ ਹੈ। 32 ਸਾਲ ਬਾਅਦ ਮਿਲੇ ਇਸ ਇਨਸਾਫ਼ ਵਿੱਚ ਤਤਕਾਲੀ ਐਸਐਚਓ ਪੱਟੀ ਸੀਤਾ ਰਾਮ ਨੂੰ ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਮੁਲਾਜ਼ਮ ਰਾਮਪਾਲ ਨੂੰ 5 ਸਾਲ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਸੀਤਾ ਰਾਮ (80 ਸਾਲ) ਨੂੰ ਨੂੰ ਆਈਪੀਸੀ ਦੀ ਧਾਰਾ 302,201 ਅਤੇ 218 ਤਹਿਤ ਅਤੇ ਰਾਜਪਾਲ (ਉਮਰ 57 ਸਾਲ) ਨੂੰ ਧਾਰਾ 201 ਅਤੇ 120-ਬੀ ਦੇ ਤਹਿਤ ਸਜ਼ਾ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button