Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਘੇਰਨਗੇ 10 ਮਾਰਚ ਨੂੰ ਵਿਧਾਇਕਾਂ ਦੇ ਘਰ, ਕਿਸਾਨਾਂ ਦੇ ਪ੍ਰਦਰਸ਼ਨ ਕਰਨ ਦੇ ਹੱਕ ਅਤੇ ਮੰਗਾਂ ਤੋਂ ਮੂੰਹ ਘੁਮਾਉਣ ਵਾਲੀ ਸਰਕਾਰ ਤੋਂ ਪੁੱਛੇ ਜਾਣਗੇ ਸਵਾਲ :ਅਵਤਾਰ ਮਹਿਮਾ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)– ਅੱਜ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰੁਦੁਆਰਾ ਸਾਰਾਗੜ੍ਹੀ ਸਾਹਿਬ ਵਿਖ਼ੇ ਹੋਈ। ਮੋਰਚੇ ਵੱਲੋਂ ਪੰਜਾਬ ਸਰਕਾਰ ਦੁਆਰਾ ਚੰਡੀਗੜ੍ਹ ਮੋਰਚੇ ਵਿੱਚ ਜਾਣ ਤੋਂ ਰੋਕਣ ਲਈ ਕੀਤੇ ਗਏ ਜਬਰ ਦੀ ਨਿਖੇਧੀ ਕੀਤੀ ਗਈ ਅਤੇ 10 ਮਾਰਚ ਨੂੰ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਵਾਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਮਹਿਮਾਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਉੱਪਰ ਹਮਲਾ ਕਰਦਿਆਂ ਹੋਇਆ ਕਿਸਾਨਾਂ ਦੀਆਂ ਮੰਗਾ ਨੂੰ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦਾ ਦਾਅਵਾ ਕਰਕੇ ਲੋਕਾਂ ਵਿੱਚ ਇਕ ਭੁਲੇਖਾ ਖੜਾ ਕੀਤਾ ਹੈ ਅਤੇ ਮੀਡਿਆ ਰਾਹੀ ਕਿਸਾਨਾਂ ਨੂੰ ਖੁਲੀ ਬਹਿਸ ਕਰਨ ਲਈ ਵੰਗਾਰਿਆ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੁੱਖ ਮੰਤਰੀ ਦੇ ਇਸ ਚੈਲੰਜ ਨੂੰ ਸਵੀਕਾਰ ਕਰਦਿਆਂ ਮੀਡਿਆ ਸਾਹਮਣੇ ਇਹਨਾਂ ਮੰਗਾ ਤੇ ਚਰਚਾ ਕਰਨ ਲਈ 15 ਮਾਰਚ ਕਿਸਾਨ ਭਵਨ ਚੰਡੀਗੜ੍ਹ ਵਿਖ਼ੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਸੁਵਿਧਾ ਅਨੁਸਾਰ ਜਗ੍ਹਾ ’ਤੇ ਸਮਾਂ ਤਬਦੀਲ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਗਾਂ ਨੂੰ ਲੈਕੇ ਕਿਸਾਨ ਚੰਡੀਗੜ੍ਹ ਜਾਣਾ ਚਹੁੰਦੇ ਸਨ ਉਹੀ ਮੰਗ ਪੱਤਰ ਹਲਕਾ ਵਿਧਾਇਕਾਂ ਨੂੰ ਦਿੱਤੇ ਜਾਣਗੇ ਅਤੇ ਕਿਸਾਨਾਂ ਦੇ ਪ੍ਰਦਰਸ਼ਨ ਕਰਨ ਦੇ ਹੱਕ ਅਤੇ ਉਨ੍ਹਾਂ ਦੀਆਂ ਮੰਗਾ ਤੋਂ ਮੂੰਹ ਘਮਾਉਣ ਵਾਲੀ ਸਰਕਾਰ ਤੋਂ ਸਵਾਲ ਪਿੱਛੇ ਜਾਣਗੇ। ਇਸ ਮੌਕੇ ਬੀਕੇਯੂ ਡਕੌਦਾ ਤੋਂ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਜਸਵੀਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਗੁਰਮੀਤ ਸਿੰਘ ਮਹਿਮਾ ਜਨਰਲ ਸਕੱਤਰ ਪੰਜਾਬ ਅਤੇ ਅਵਤਾਰ ਸਿੰਘ ਮਹਿਮਾ ਪ੍ਰੈਸ ਸਕੱਤਰ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੋਂ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਜ਼ਿਲ੍ਹਾ ਸਕੱਤਰ ਅਤੇ ਮਨਮੋਹਨ ਸਿੰਘ ਸਕੱਤਰ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜੋਗਾ ਸਿੰਘ ਜ਼ਿਲਾ ਕਮੇਟੀ ਮੈਂਬਰ ਹਰਬੰਸ ਸਿੰਘ ਮੁੱਖ ਸਕੱਤਰ ਨਸੀਬ ਸਿੰਘ ਸਕੱਤਰ, ਕਿਸਾਨ ਬਚਾਓ ਮੋਰਚਾ ਆਈਪੀਡੀ ਤੋਂ ਗੋਮਾ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਜਗਤਾਰ ਸਿੰਘ ਆਦਿ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button