Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਮਾਣਯੋਗ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਮਿਤੀ 7 ਮਾਰਚ ਨੂੰ ਜੈਨੇਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸ ਅਤੇ ਰਿਸਰਚ, ਫਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਵਾਈਸ ਪਿ੍ਰੰਸੀਪਲ, ਜੈਨੇਸਿਸ ਕਾਲਜ, ਫਿਰੋਜ਼ਪੁਰ, ਗਗਨ ਗੋਕਲਾਨੀ, ਪੈਨਲ ਐਡਵੋਕੇਟ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਆਂਗਨਵਾੜੀ ਵਰਕਰ ਅਤੇ ਕਾਲਜ ਦੇ ਵਿਦਿਆਰਥੀ ਮੌਜ਼ੂਦ ਸਨ। ਕਾਲਜ ਦੇ ਵਿਦਿਆਰਥੀਆਂ ਵੱਲੋਂ ਘਰੇਲੂ ਹਿੰਸਾ, ਔਰਤ ਸ਼ਸ਼ਕਤੀਕਰਨ ਆਦਿ ਬਾਰੇ ਵੱਖ—ਵੱਖ ਆਇਟਮਾਂ ਪੇਸ਼ ਕਰ ਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ’ਤੇ ਕੁਝ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਘਰ ਦੀ ਮਜ਼ਬੂਰੀ ਕਾਰਨ ਆਪ ਖੁਦ ਘਰਾਂ ਦੇ ਗੁਜਾਰੇ ਲਈ ਮਰਦਾਂ ਵਾਲੇ ਕੰਮ ਅਪਣਾ ਕੇ ਘਰ ਦਾ ਗੁਜਾਰਾ ਕਰ ਰਹੀਆਂ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਨ੍ਹਾਂ ਔਰਤਾਂ ਨੂੰ ਸਨਮਾਨ ਚਿੰਨ੍ਹ ਅਤੇ ਰੈੱਡ ਕਰਾਸ, ਫਿਰੋਜ਼ਪੁਰ ਵੱਲੋਂ ਮੁਹੱਈਆ ਕਰਵਾਈਆਂ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਮੈਡਮ ਅਨੁਰਾਧਾ ਨੇ ਕੌਮੀ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ । ਅੰਤ ਵਿੱਚ ਜੱਜ ਸਾਹਿਬ ਨੇ ਕਾਲਜ ਦੇ ਵਾਈਸ ਪਿ੍ਰੰਸੀਪਲ ਅਤੇ ਸਾਰੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਅਤੇ ਉਥੋਂ ਵਿਦਾਇਗੀ ਲਈ।

Related Articles

Leave a Reply

Your email address will not be published. Required fields are marked *

Back to top button