Punjab

ਬੀਤੇ ਦਿਨ ਜੋ ਹੋਇਆ, ਮੈਂ ਉਹਦੇ ਚ ਰਾਜ਼ੀ ਹਾਂ, ਖੁਸ਼ ਹਾਂ – ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 8 ਮਾਰਚ-  ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤੇ ਗਏ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨ ਦੇ ਘਟਨਾਕ੍ਰਮ ਬਾਰੇ ਕਿਹਾ ਹੈ ਕਿ ਜਿੰਨਾ ਚਿਰ ਗੁਰੂ ਦਾ ਹੁਕਮ ਵਰਤਦਾ ਹੈ, ਉਨੀ ਦੇਰ ਹੀ ਸੇਵਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਹੋਇਆ ਮੈਂ ਉਹਦੇ ਵਿਚ ਰਾਜੀ ਤੇ ਖੁਸ਼ ਹਾਂ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਸਾਹਿਬ ਨੇ ਸਿਰ ਤੇ ਮਿਹਰ ਭਰਿਆ ਹੱਥ ਰੱਖ ਕੇ ਤਖ਼ਤ ਸਾਹਿਬ ਦੀ, ਗੁਰੂ ਪੰਥ ਦੀ ਮਹਾਨ ਸੇਵਾ ਲਈ ਹੈ। ਜਿਸ ਲਈ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਆਇਆ ਹਾਂ ਕਿ ਕੀਤੀ ਸੇਵਾ ਪ੍ਰਵਾਨ ਕਰਨ ਅਤੇ ਅਰਦਾਸ ਕੀਤੀ ਹੈ ਕਿ ਹੋਈਆਂ ਭੁੱਲਾਂ ਦੀ ਖਿਮਾ ਬਖਸ਼ਣ। ਇੱਥੇ ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤਾ ਗਿਆ ਸੀ ਜਦੋਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਪਹਿਲਾਂ ਵਾਂਗ ਨਿਭਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button