Punjab

ਸੜਕ ਹਾਦਸੇ ਦੌਰਾਨ ਕਾਰਖਾਨਾ ਕਿਰਤੀ ਦੀ ਮੌਤ, ਪਿਤਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ, 8 ਮਾਰਚ-ਕੁਹਾੜਾ ਮਾਛੀਵਾੜਾ ਰੋਡ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਕਾਰਖਾਨੇ ਦੇ ਮਜ਼ਦੂਰ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਡੇਹਲੋਂ ਰੋਡ ਦੇ ਵਾਸੀ ਮ੍ਰਿਤਕ ਦੇ ਪਿਤਾ ਤਰਲੋਕੀ ਪ੍ਰਸ਼ਾਦ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਤ੍ਰਲੋਕੀ ਪ੍ਰਸਾਦ ਨੇ ਦੱਸਿਆ ਕਿ ਉਸਦਾ ਵੱਡਾ ਬੇਟਾ ਵਿਸ਼ਾਲ (25) ਆਪਣੇ ਦੋਸਤ ਉਮੇਸ਼ ਨਾਲ ਐਕਟੀਵਾ ਸਕੂਟਰ ਤੇ ਸਵਾਰ ਹੋ ਕੇ ਰੈਣੀ ਸਟੀਲ ਫੈਕਟਰੀ ਕੁਹਾੜਾ ਤੋਂ ਮਾਛੀਵਾੜਾ ਰੋਡ ਵੱਲ ਜਾ ਰਿਹਾ ਸੀ। ਇਸੇ ਦੌਰਾਨ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਹਨਾਂ ਦੇ ਸਕੂਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਹਾਦਸਾ ਇਸ ਕਦਰ ਭਿਆਨਕ ਸੀ ਕਿ ਨੌਜਵਾਨ ਵਿਸ਼ਾਲ ਦੀ ਥਾਂ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਮੁਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button