
ਰਾਜਪੁਰਾ (ਪਟਿਆਲਾ), 8 ਮਾਰਚ- ਰਾਜਪੁਰਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਦਾ ਦਿਨ ਸਿੱਖ ਇਤਿਹਾਸ ਵਿਚ ਕਾਲੇ ਦਿਨ ਦੇ ਨਾਂਅ ਨਾਲ ਜਾਣਿਆ ਜਾਵੇਗਾ।



