Punjab

ਅਫੀਮ ਸਮੇਤ ਫੜੇ ਵਿਅਕਤੀ ’ਤੇ ਪਹਿਲਾਂ ਵੀ ਦਰਜ ਹੈ ਕੇਸ

ਝਬਾਲ, 8 ਮਾਰਚ-ਝਬਾਲ ਥਾਣਾ ਝਬਾਲ ਦੀ ਪੁਲਿਸ ਵੱਲੋਂ ਵੀਰਵਾਰ ਸ਼ਾਮ ਨੂੰ ਅਫੀਮ ਸਮੇਤ ਗਿ੍ਰਫਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਬਰਾਮਦਗੀ ਦਾ ਕੇਸ ਦਰਜ਼ ਹੈ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਡੀਐੱਸਪੀ ਤਰਨਤਾਰਨ ਰਿਪੁਤਪਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਝਬਾਲ ਦੇ ਮੁਖੀ ਆਈਪੀਐੱਸ ਅਧਿਕਾਰੀ ਅਸ਼ੋਕ ਮੀਨਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਇਲਾਕੇ ਵਿਚ ਭੇਜੀ ਗਈ ਪੁਲਿਸ ਪਾਰਟੀ ਨੇ ਝਬਾਲ ਬਿਜਲੀ ਘਰ ਦੇ ਪਿੱਛ ਗਲੀ ’ਚ ਇਕ ਨੌਜਵਾਨ ਵੇਖਿਆ। ਜਦੋਂ ਉਹ ਪੁਲਿਸ ਪਾਰਟੀ ਨੂੰ ਵੇਖ ਪਿੱਛੇ ਭੱਜਣ ਲੱਗਾ ਤਾਂ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਸੇਵਕ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਚੂਸਲੇਵੜ੍ਹ ਨਾਮਕ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 258 ਗ੍ਰਾਮ ਅਫੀਮ ਬਰਾਮਦ ਹੋਈ। ਐੱਸਐੱਸਪੀ ਨੇ ਦੱਸਿਆ ਕਿ ਗੁਰਸੇਵਕ ਸਿੰਘ ਸੇਵਕ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਇਸ ਦੌਰਾਨ ਉਸ ਕੋਲੋਂ ਹੋਰ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸ਼ਿਆ ਕਿ ਉਕਤ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਥਾਣਾ ਸਦਰ ਪੱਟੀ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਹੈ।

Related Articles

Leave a Reply

Your email address will not be published. Required fields are marked *

Back to top button