Politics

ਉੱਤਮ ਸਕੂਲ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ: ਰਜਿੰਦਰ ਕੁਮਾਰ ਪਿ੍ਰੰਸੀਪਲ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)– ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਤਾ ਮਿੱਤਰਾ ਆਈਏਐੱਸ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲ਼ੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿ ਅਕਾਦਮਿਕ ਪ੍ਰਾਪਤੀਆਂ, ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜਾਰੀਆਂ, ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸਨ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੱਦਕੀ ਨੂੰ ਸੈਸ਼ਨ 2024-25 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਸਕੂਲ ਪਿ੍ਰੰਸੀਪਲ ਰਜਿੰਦਰ ਕੁਮਾਰ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫਿਰੋਜ਼ਪੁਰ ਅਤੇ ਮੁੱਦਕੀ ਇਲਾਕੇ ਲਈ ਮਾਣ ਵਾਲ਼ੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲ਼ੇ ਸਮੇਂ ਵਿਚ ਵੀ ਇਸ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ। ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਹੋਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਫ਼ਿਰੋਜ਼ਪੁਰ ਮਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਇਸ ਸਨਮਾਨ ਨਾਲ਼ ਇਲਾਕੇ ਦਾ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ।

Related Articles

Leave a Reply

Your email address will not be published. Required fields are marked *

Back to top button