Punjab

ਬਰਨਾਲਾ ਵਿਖੇ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜਰ

ਬਰਨਾਲਾ ਵਿਖੇ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜਰ

ਬਰਨਾਲਾ, 10 ਮਾਰਚ- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬਰਨਾਲਾ ਬੱਸ ਸਟੈਂਡ ਦੇ ਪਿੱਛੇ ਪ੍ਰਸ਼ਾਸਨ ਵਲੋਂ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਇਕ ਗੈਰ ਕਾਨੂੰਨੀ ਪ੍ਰਾਪਰਟੀ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਗੈਰ ਕਾਨੂੰਨੀ ਪ੍ਰਾਪਰਟੀ ਨੂੰ ਢਾਹਿਆ ਗਿਆ ਹੈ, ਉਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਧਾਰਾਵਾਂ ਤਹਿਤ 15 ਤੋਂ ਵਧੇਰੇ ਮੁਕੱਦਮੇ ਦਰਜ ਹਨ।

Related Articles

Leave a Reply

Your email address will not be published. Required fields are marked *

Back to top button